ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਚੁੱਕੀ ਸੋਂਹ

शिक्षा

ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦਿੱਤਾ ਨਿਡਰਤਾ, ਧਰਮ, ਵਰਗ, ਜਾਤੀ, ਲਾਲਚ ਤੋਂ ਬਿਨ੍ਹਾਂ ਵੋਟ ਦੇ ਇਸਤੇਮਾਲ ਕਰਨ ਦਾ ਸੁਨੇਹਾ 

टाकिंग पंजाब 

ਜਲੰਧਰ। ਭਾਰਤ ਦੇ ਮੁੱਖ ਚੋਣ ਕਮੀਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਯੋਗ ਅਗਵਾਈ ਵਿੱਚ ਅੱਜ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਸੀ.ਡੀ.ਟੀ.ਪੀ ਵਿਭਾਗ ਨੇ ਆਪਣੇ ਕਾਲਜ ਦੇ ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੁਕ ਕੀਤਾ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੁਆਰਾ ਵੋਟ ਦੀ ਮਹੱਤਤਾ ਸੰਬਧੀ ਚਾਨਣਾਂ ਪਾਉਦੇਂ ਹੋਏ ਬੱਚਿਆਂ ਨੂੰ ਨਿਡਰਤਾ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਇਸਤੇਮਾਲ ਕਰਨ ਦਾ ਸੁਨੇਹਾ ਦਿੱਤਾ ਗਿਆ।    ਇਸ ਮੋਕੇ ਸਵੀਪ ਐਂਬਸਡਰ ਯੁਵਰਾਜ ਅਤੇ ਇਤੀਸ਼ਾ ਨੇ ਸਾਰੇ ਹਾਜਰ ਵਿੱਦਿਆਰਥੀਆਂ ਅਤੇ ਸਟਾਫ਼ ਮੈਬਰਾਂ ਨੂੰ ਆਪਣੀ ਵੋਟ ਬਣਾਉਣ ਅਤੇ ਪਾਉਣ ਸਬੰਧੀ ਸੋਂਹ ਚੁਕਾਈ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਵੋਟ ਦੀ ਮਹੱਤਤਾ ਨੂੰ ਦਰਸਾਉਂਦਾ ਹੋਇਆ ਪੋਸਟਰ ਵੀ ਬਣਾਇਆ ਗਿਆ। ਕਾਲਜ ਵੱਲੋਂ ਨੋਢਲ ਅਫ਼ਸਰ ਪ੍ਰੋ. ਕਸ਼ਮੀਰ ਕੁਮਾਰ, ਮੈਡਮ ਪ੍ਰੀਤ ਕੰਵਲ, ਸ਼੍ਰੀ ਰਾਜੀਵ ਕੁਮਾਰ ਅਤੇ ਮਿਸ ਨੇਹਾ (ਸੀਡੀ ਕੰਸਲਟੈਂਟ) ਦੇ ਯਤਨਾਂ ਸਦਕਾਂ ਇਹ ਜਾਗਰੁਕ ਮੁਹਿੰਮ ਨੇਪਰੇ ਚੜੀ।

Leave a Reply

Your email address will not be published. Required fields are marked *