ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਤਨਖਾਹ ਕਟੌਤੀ ਅਤੇ 8736 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਹੋਈ ਗੱਲਬਾਤ
टाकिंग पंजाब
(ਜਲੰਧਰ) ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਦੇ ਵਫਦ ਵਲੋਂ ਊਰਜਾ ਮੰਤਰੀ ਹਰਭਜਨ ਸਿੰਘ ਨਾਲ ਜਲੰਧਰ ਫੇਰੀ ਤੇ ਮੁਲਾਕਾਤ ਕੀਤੀ ਗਈ ਜਿਸ ਦੋਰਾਨ ਮੁਲਾਜ਼ਮ ਆਗੂਆ ਵੱਲੋਂ ਰੈਗੂਲਰ ਦੇ ਆਰਡਰ ਜ਼ਾਰੀ ਕਰਨ ਅਤੇ ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਚੱਲ ਰਹੀ ਤਨਖਾਹ ਅਨਾਮਲੀ ਸਬੰਧੀ ਗੱਲਬਾਤ ਕੀਤੀ ਗਈ। ਮੁੱਖ ਮੰਤਰੀ ਵੱਲੋਂ 5 ਸਤੰਬਰ 2022 ਨੂੰ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਜਿਸ ਦਾ ਸਰਕਾਰ ਵੱਲੋਂ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਵੀ ਜ਼ਾਰੀ ਕਰ ਦਿੱਤਾ ਗਿਆ ਸੀ ਪਰ ਅੱਜ ਤੱਕ ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਹੀ ਮਿਲੇ ਜਿਸ ਸਬੰਧੀ ਮੁਲਾਜ਼ਮ ਲਗਾਤਾਰ ਮੰਤਰੀਆ ਤੇ ਵਿਧਾਇਕਾਂ ਨੂੰ ਵਾਅਦਾ ਯਾਦ ਕਰਵਾ ਰਹੇ ਸਨ। ਅੱਜ ਮੁਲਾਜ਼ਮਾਂ ਦੇ ਵਫਦ ਨੇ ਊਰਜਾ ਮੰਤਰੀ ਹਰਭਜਨ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਜ਼ਮ ਆਗੂ ਸ਼ੋਭਿਤ ਭਗਤ,ਗਗਨ ਸਿਆਲ ਨੇ ਕਿਹਾ ਕਿ ਊਰਜਾ ਮੰਤਰੀ ਹਰਭਜਨ ਸਿੰਘ ਵੱਲੋਂ ਬੜੇ ਧਿਆਨ ਨਾਲ ਮੁਲਾਜ਼ਮਾਂ ਦੀਆ ਮੰਗਾਂ ਨੂੰ ਸੁਣਿਆ ਅਤੇ ਜਲਦ ਹੀ ਮੁੱਖਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।