ਕਿਹਾ, ਬੀਬੀ ਕਿਰਨਦੀਪ ਕੌਰ ਤੰਗ ਪ੍ਰੇਸ਼ਾਨ ਕਰਨ ਦਾ ਪੁਲਸ ਨੇ ਲੱਭਿਆ ਨਵਾਂ ਢੰਗ…
टाकिंग पंजाब
जलँधर। ਪਿਛਲੇ ਕਾਫੀ ਸ਼ਮੇ ਤੋਂ ਸਿਖੀ ਨੂੰ ਢਾਹ ਲਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ। ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਬਹਾਨੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਨੌਜਵਾਨਾਂ ਤੇ ਐਨਐਸਏ ਲਗਾਕੇ ਡਿਬਰੂਗੜ ਜੇਲਾਂ ਵਿਚ ਬੰਦ ਕਰ ਦਿੱਤਾ ਗਿਆ। ਸਿੱਖ ਕੌਮ ਨੂੰ ਬਦਨਾਮ ਕਰਨ ਤੇ ਸਿੱਖ ਕੌਮ ਦੇ ਨਾਮ ਮਾਣਮਤੀਆਂ ਪਰੰਪਰਾਵਾਂ ਨੂੰ ਝੂਠਿਆਉਣ ਲਈ ਯਤਨ ਜਾਰੀ ਹਨ।
ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ ਤੇ ਵਿੱਕੀ ਸਿੰਘ ਖਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ। ਸਿੱਖਾਂ ਨਾਲ ਨਜਾਇਜ਼ ਕਰਨ ਦੀ ਲਾਇਨ ਵਿਚ ਇਕ ਹੋਰ ਕੜੀ ਜੋੜਦਿਆਂ ਮੌਜੂਦਾ ਸਰਕਾਰ ਵੱਲੋਂ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੀ ਧਰਮ ਪਤਨੀ ਬੀਬੀ ਕਿਰਨਦੀਪ ਕੌਰ ਤੰਗ ਪ੍ਰੇਸ਼ਾਨ ਕਰਨ ਦਾ ਨਵਾਂ ਢੰਗ ਲੱਭਿਆ ਗਿਆ ਹੈ। ਕਿਨੇ ਸਮੇ ਤੋਂ ਭਾਈ ਅਮ੍ਰਿਤਪਾਲ ਸਿੰਘ ਦੀ ਨਵਵਿਆਹੁਤਾ ਪਿੰਡ ਜਲੂਪੁਰ ਖੈੜਾ ਘਰ ਵਿੱਚ ਹੀ ਰਹਿੰਦੀ ਸੀ। ਪੁਲਸ ਤੇ ਹੋਰ ਏਜੰਸੀਆਂ ਉਹਨਾਂ ਤੋਂ ਪੁੱਛਗਿੱਛ ਕਰ ਚੁੱਕੀਆਂ ਹਨ। ਜੇ ਪੁਛਗਿਛ ਦੀ ਹੋਰ ਲੋੜ ਸੀ ਤਾਂ ਉਨ੍ਹਾਂ ਤੋਂ ਘਰ ਹੀ ਪੁਛਗਿਛ ਹੋ ਸਕਦੀ ਸੀ। ਹੁਣ ਏਅਰਪੋਰਟ ਤੇ ਇਹ ਕਾਰਵਾਈ ਕਰਨਾ ਤੇ ਸਾਰੇ ਮੀਡੀਆ ਵਿਚ ਪ੍ਰਚਾਰਨਾ ਸਾਰੀ ਸਿੱਖ ਕੌਮ ਨੂੰ ਜ਼ਲੀਲ ਕਰਨ ਵਾਲੀ ਗਲ ਹੈ। ਜੇ ਉਨ੍ਹਾਂ ਨੂੰ ਵਿਦੇਸ਼ ਨਹੀਂ ਜਾਣ ਦੇਣਾ ਚਾਹੁੰਦੇ ਸਨ, ਤਾਂ ਉਨ੍ਹਾਂ ਦਾ ਪਾਸਪੋਰਟ ਪਹਿਲਾਂ ਹੀ ਆਪਣੇ ਕੋਲ ਰੱਖ ਸਕਦੀ ਸੀ, ਪਰ ਸਰਕਾਰ ਦੀ ਮਨਸ਼ਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਣ ਦੀ ਹੈ, ਜਿਸ ਦੀ ਅਸੀਂ ਜ਼ੋਰਦਾਰ ਨਿੰਦਾ ਕਰਦੇ ਹਾਂ। ਅਸੀਂ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ, ਤੁਹਾਡੀਆਂ ਕਾਰਵਾਈਆਂ ਸਿੱਖ ਕੌਮ ਵਿੱਚ ਬੇਗਾਨਗੀ ਦਾ ਅਹਿਸਾਸ ਭਰ ਰਹੀਆਂ ਹਨ ਸਮੁੱਚੇ ਦੇਸ਼ ਦੀ ਅਖੰਡਤਾ ਲਈ ਠੀਕ ਨਹੀ। ਇਸ ਮੋਕੇ ਤੇ ਹੋਰਨਾਂ ਤੋ ਇਲਾਵਾਂ ਰਣਜੀਤ ਸਿੰਘ ਗੋਲਡੀ, ਹਰਵਿੰਦਰ ਸਿੰਘ ਚਿਟਕਾਰਾ, ਹਰਪ੍ਰੀਤ ਸਿੰਘ ਸੋਨੂੰ, ਸੰਨੀ ਸਿੰਘ ਉਬਾਰਾਏ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਪਲਵਿੰਦਰ ਸਿੰਘ ਬਾਬਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ ਹਾਜਰ ਸਨ। ਇਸ ਮੋਕੇ ਤੇ ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ, ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ, ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ, ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ, ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।