ਕਿਹਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦੇ ਹਾਂ ਉਹ ਕੋਮ ਨੂੰ ਅਗਵਾਈ ਦੇਣ ਤਾਂ ਜੋ ਕੋਮ ਨਿਰਾਸ਼ਾ ਦੇ ਆਲਮ ਤੋਂ ਬਾਹਰ ਆਵੇ।
टाकिंग पंजाब
ਪਿਛਲੇ ਕਾਫੀ ਸਮੇਂ ਤੋਂ ਭਾਰਤ ਦੇ ਵੱਖ-ਵੱਖ ਇਲਾਕਿਆਂ ਵਿੱਚ ਸਿੱਖ ਗੁਰਧਾਮਾਂ ਨੂੰ ਗਿਰਾਇਆ ਜਾ ਰਿਹਾ ਹੈ। ਗੁਰੂ ਘਰਾਂ ਤੇ ਕਬਜੇ ਕੀਤੇ ਜਾ ਰਹੇ ਹਨ, ਜਿਨਾਂ ਵਿੱਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ,ਗੁਰਦੁਆਰਾ ਡਾਂਗ ਮਾਰ ਅਤੇ ਹੋਰ ਵੀ ਅਨੇਕਾਂ ਗੁਰੂ ਘਰ ਸ਼ਾਮਲ ਹਨ। ਹੁਣ ਅਰੁਣਾਚਲ ਪ੍ਰਦੇਸ਼ ਵਿਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰੂ ਘਰ ਉੱਤੇ ਬੋਧੀਆਂ ਨੇ ਕਬਜ਼ਾ ਕਰ ਲਿਆ ਹੈ, ਪਰ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲ ਰਿਹਾ।
ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਵਿੱਕੀ ਸਿੰਘ ਖਾਲਸਾ, ਗੁਰਦੀਪ ਸਿੰਘ ਲੱਕੀ ਤੇ ਰਜਿੰਦਰ ਸਿੰਘ ਰੀਅਲ ਨੇ ਇਕ ਸਾੰਝੇ ਬਿਆਨ ਵਿਚ ਕਿਹਾ ਹੈ। ਅਜੇ ਗੁਰੂ ਘਰ ਤੇ ਬੋਧੀਆਂ ਦੇ ਕਬਜ਼ੇ ਦੀ ਸਿਅਹੀ ਸ਼ੁਕੀ ਨਹੀਂ ਸੀ ਅਜ ਮੋਰਿੰਡੇ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਇਕ ਸਿਰਫਿਰੇ ਵਿਅਕਤੀ ਵਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕੀਤਾ ਗਿਆ ਅਤੇ ਗੁਰੂ ਘਰ ਦੇ ਵਜ਼ੀਰਾ ਨਾਲ ਕੁੱਟਮਾਰ ਕੀਤੀ ਗਈ। ਅਸੀਂ ਪੰਜਾਬ ਸਰਕਾਰ ਦੇ ਮੁੱਖ-ਮੰਤਰੀ ਭਗਵੰਤ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਸਿੱਖਾਂ ਦੇ ਜਾਨ ਤੋਂ ਪਿਆਰੇ ਗੁਰੂ ਘਰ ਹੁਣ ਕਿਤੇ ਵੀ ਸੁਰਖਿਅਤ ਨਹੀ ਹਨ।
ਥਾਂ-ਥਾਂ ਗੁਰੂਘਰਾਂ ਤੇ ਕਬਜ਼ੇ ਕੀਤੇ ਜਾ ਰਹੇ। ਹੁਣ ਪੰਜਾਬ ਦੇ ਇਤਿਹਾਸਕ ਗੁਰਦੁਆਰਾ ਕੌਤਵਾਲੀ ਸਾਹਿਬ ਵਿਚ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕੀਤਾ ਗਿਆ। ਜਿਥੇ ਸਾਡੇ ਗੁਰੂ ਘਰ ਸੁਰਖਿਅਤ ਨਹੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਨਿਰਾਦਰ ਹੋ ਰਿਹਾ ਹੈ, ਉਹ ਸਰਕਾਰਾਂ ਨੂੰ ਸੱਤਾ ਵਿਚ ਰਹਿਣ ਦਾ ਕੋਈ ਵੀ ਨੈਤਿਕ ਅਧਿਕਾਰ ਨਹੀਂ। ਅਸੀਂ ਕੇਂਦਰ ਅਤੇ ਰਾਜ ਸਰਕਾਰਾਂ ਵਿਚ ਬੈਠੇ ਸਿੱਖ ਲੀਡਰਾਂ ਨੂੰ ਅਪੀਲ ਕਰਦੇ ਹਾਂ ਉਹ ਪੂਰੇ ਜ਼ੋਰ ਨਾਲ ਆਵਾਜ ਉਠਾਉਣ ਤਾੰ ਜੋ ਸੁਤੀਆਂ ਪਈਆਂ ਸਰਕਾਰਾ ਨੂੰ ਹੋਸ਼ ਆ ਆਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦੇ ਹਾਂ ਉਹ ਕੋਮ ਨੂੰ ਅਗਵਾਈ ਦੇਣ ਤਾਂ ਜੋ ਕੋਮ ਨਿਰਾਸ਼ਾ ਦੇ ਆਲਮ ਤੋਂ ਬਾਹਰ ਆਵੇ।
ਇਸ ਮੋਕੇ ਤੇ ਰਣਜੀਤ ਸਿੰਘ ਗੋਲਡੀ, ਹਰਵਿੰਦਰ ਸਿੰਘ ਚਿਟਕਾਰਾ, ਹਰਪ੍ਰੀਤ ਸਿੰਘ ਸੋਨੂੰ, ਸੰਨੀ ਸਿੰਘ ਉਬਾਰਾਏ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਪਲਵਿੰਦਰ ਸਿੰਘ ਬਾਬਾ, ਲਖਬੀਰ ਸਿੰਘ ਲਕੀ, ਗੁੁਰਦੀਪ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਪਰਮਿੰਦਰ ਸਿੰਘ ਟੱਕਰ, ਅਮਨਦੀਪ ਸਿੰਘ ਬੱਗਾ, ਪ੍ਰਬਜੋਤ ਸਿੰਘ ਖਾਲਸਾ, ਜਤਿੰਦਰ ਸਿੰਘ ਕੋਹਲੀ, ਸਰਬਜੀਤ ਸਿੰਘ ਕਾਲੜਾ, ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ, ਬਲਜੀਤ ਸਿੰਘ ਸੰਟੀ ਨੀਲਾ ਮਹਿਲ, ਸਵਰਨ ਸਿੰਘ ਚੱਢਾ, ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ, ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।