ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

आज की ताजा खबर शिक्षा

ਮੁੱਖ ਮੰਤਰੀ ਵੱਲੋਂ ਜਲਦ ਰੈਗੂਲਰ ਆਰਡਰ ਦੇਣ ਦਾ ਭਰੋਸਾ ਦਿੱਤਾ ਅਤੇ ਤਨਖਾਹ ਅਨਾਮਲੀ ਕਲੀਅਰ ਕਰਨ ਲਈ ਕੀਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ 

टाकिंग पंजाब 

(ਜਲੰਧਰ) ਅੱਜ ਜਲੰਧਰ ਵਿਖੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਦੇ ਵਫਦ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਫੇਰੀ ਤੇ ਮੁਲਾਕਾਤ ਕੀਤੀ ਗਈ।   ਵਿਸ ਦੋਰਾਨ ਮੁਲਾਜ਼ਮ ਆਗੂਆ ਵੱਲੋਂ ਰੈਗੂਲਰ ਦੇ ਆਰਡਰ ਜ਼ਾਰੀ ਕਰਨ ਅਤੇ ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਚੱਲ ਰਹੀ ਤਨਖਾਹ ਅਨਾਮਲੀ ਸਬੰਧੀ ਗੱਲਬਾਤ ਕੀਤੀ ਗਈ। ਦਫਤਰੀ ਮੁਲਾਜਮ ਰੋਜ਼ਾਨਾ ਹੀ ਜਲੰਧਰ ਵਿਖੇ ਆ ਰਹੇ ਕੈਬਿਨਟ ਮੰਤਰੀਆ ਅਤੇ ਵੱਖ ਵੱਖ ਵਿਧਾਇਕਾਂ ਨੂੰ ਆਪਣੀਆ ਮੰਗਾਂ ਤੋਂ ਜਾਣੂ ਕਰਵਾਉਂਦੇ ਆ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀ ਦੇ ਆਗੂਆ ਨੂੰ ਵਿਸ਼ਵਾਸ ਦੁਆਇਆ।

    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਰੈਗੂਲਰ ਦੇ ਆਰਡਰ ਜਾਰੀ ਕੀਤੇ ਜਾਣਗੇ ਅਤੇ ਤਨਖਾਹ ਅਨਾਮਲੀ ਸੰਬੰਧੀ ਉਂਨ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਨ ਦੇ ਹੁਕਮ ਕੀਤੇ। ਮੁਲਾਜ਼ਮ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 5 ਸਤੰਬਰ 2022 ਨੂੰ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ।    ਇਸਦਾ ਸਰਕਾਰ ਵੱਲੋਂ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਵੀ ਜ਼ਾਰੀ ਕਰ ਦਿੱਤਾ ਗਿਆ ਸੀ ਪਰ ਅੱਜ ਤੱਕ ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਹੀ ਮਿਲੇ ਜਿਸ ਸਬੰਧੀ ਮੁਲਾਜ਼ਮ ਲਗਾਤਾਰ ਮੰਤਰੀਆ ਤੇ ਵਿਧਾਇਕਾਂ ਨੂੰ ਵਾਅਦਾ ਯਾਦ ਕਰਵਾ ਰਹੇ ਸਨ। ਹੈ। ਇਸ ਤੋਂ ਇਲਾਵਾ ਕਰਮਚਾਰੀਆ ਦੀ ਤਕਰੀਬਨ 5000 ਪ੍ਰਤੀ ਮਹੀਨਾ ਤਨਖਾਹ ਘੱਟ ਆ ਰਹੀ ਹੈ। ਇਸ ਸਬੰਧੀ ਉਹ ਵਾਰ ਵਾਰ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨੂੰ ਵੀ ਮਸਲੇ ਤੋਂ ਜਾਣੂ ਕਰਵਾ ਚੁੱਕੇ ਹਨ ਪਰ ਮਸਲਾ ਹੱਲ ਨਹੀ ਹੋਇਆ।    ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀ ਦੇ ਆਗੂਆ ਨੂੰ ਵਿਸ਼ਵਾਸ ਦੁਆਇਆ ਕਿ ਜਲਦ ਹੀ ਰੈਗੂਲਰ ਦੇ ਆਰਡਰ ਜਾਰੀ ਕੀਤੇ ਜਾਣਗੇ ਅਤੇ ਤਨਖਾਹ ਅਨਾਮਲੀ ਸੰਬੰਧੀ ਉਂਨ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਨ ਦੇ ਹੁਕਮ ਕੀਤੇ।

Leave a Reply

Your email address will not be published. Required fields are marked *