ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਕੀਤੀ ਅਪੀਲ.. ਸਿੱਖੀ ਨੂੰ ਸਮਰਪਿਤ ਉਮੀਦਵਾਰਾਂ ਨੂੰ ਪਾਈ ਜਾਵੇ ਵੋਟ
टाकिंग पंजाब
ਜਲੰਧਰ। ਜਿਉਂ-ਜਿਉਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨਜ਼ਦੀਕ ਰਹੀ ਹੈ, ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆ ਤੇਜ਼ ਕਰ ਦਿੱਤੀਆਂ ਹਨ। ਇਸੇ ਸਬੰਧ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਅਜ ਸਿੱਖ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਵਿੱਚ ਕਮੇਟੀ ਆਗੂਆਂ ਨਾਲ ਮੀਟਿੰਗ ਕੀਤੀ ਤੇ ਗੁਰਜੰਟ ਸਿੰਘ ਕੱਟੂ ਲਈ ਸਮਰਥਨ ਮੰਗਿਆ। ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸੰਧੂ ਤੇ ਵਿੱਕੀ ਸਿੰਘ ਖਾਲਸਾ ਨੇ ਆਏ ਲੀਡਰਾਂ ਨੂੰ ਦੱਸਿਆ ਕਿ ਤੁਹਾਡੇ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਇੰਦਰਬੀਰ ਸਿੰਘ ਨਿੱਝਰ ਅਤੇ ਬਲਦੇਵ ਸਿੰਘ ਵਡਾਲਾ ਆਦਿ ਲੀਡਰ ਸਾਡੇ ਕੋਲ ਆ ਗਏ ਹਨ। ਸਿੱਖ ਤਾਲਮੇਲ ਕਮੇਟੀ ਇਕ ਨਿਰੋਲ ਧਾਰਮਿਕ ਸੰਗਠਨ ਹੈ। ਸਾਡਾ ਕਿਸੇ ਵੀ ਰਾਜਨੀਤਕ ਪਾਰਟੀ ਨਾਲ ਕੋਈ ਸੰਬੰਧ ਨਹੀ ਹੈ। ਪਰ ਅਸੀਂ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਜਿਨ੍ਹਾਂ ਪਾਰਟੀਆਂ ਨੇ ਸਿੱਖ ਕੋਮ ਨਾਲ ਧ੍ਰੋਹ ਕਮਾਇਆ ਹੈ। ਸਿੱਖ ਨੌਜਵਾਨਾਂ ਤੇ ਝੂਠੇ ਪਰਚੇ ਦਰਜ ਕੀਤੇ ਹਨ, ਉਹਨਾਂ ਨੂੰ ਵੋਟਾਂ ਨਾ ਪਾਈਆਂ ਜਾਣ ਅਤੇ ਸਿੱਖੀ ਨੂੰ ਸਮਰਪਿਤ ਉਮੀਦਵਾਰਾਂ ਨੂੰ ਵੋਟ ਪਾਈ ਜਾਵੇ। ਸਰਦਾਰ ਮਾਨ ਨੇ ਸਿੱਖ ਤਾਲਮੇਲ ਕਮੇਟੀ ਵੱਲੋਂ ਜਲੰਧਰ ਵਿੱਚ ਕੀਤੇ ਜਾ ਰਹੇ ਸਿੱਖੀ ਕਾਰਜਾ ਦੀ ਜ਼ੋਰਦਾਰ ਸਲਾਘਾ ਕੀਤੀ ਤੇ ਹਰ ਤਰ੍ਹਾਂ ਨਾਲ ਸਿੱਖੀ ਦੀ ਚੜ੍ਹਦੀ ਕਲਾ ਲਈ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਸਰਦਾਰ ਸੁਖਜੀਤ ਸਿੰਘ ਡਰੋਲੀ, ਸੰਨੀ ਸਿੰਘ ਓਬਰਾਏ, ਜਗਰੂਪ ਸਿੰਘ, ਪਲਵਿੰਦਰ ਸਿੰਘ ਬਾਬਾ, ਅਰਵਿੰਦਰਪਾਲ ਸਿੰਘ ਬੱਬਲੂ, ਰਾਜਪਾਲ ਸਿੰਘ, ਗੁਰਜੀਤ ਸਿੰਘ ਸਤਨਮੀਆ, ਪਰਜਿੰਦਰ ਸਿੰਘ, ਹਰਪਾਲ ਸਿੰਘ ਪਾਲੀ ਚੱਢਾ, ਤਜਿੰਦਰ ਸਿੰਘ ਸੰਤ ਨਗਰ, ਰਜਿੰਦਰ ਕੁਮਾਰ ਰਾਣਾ, ਲਖਬੀਰ ਸਿੰਘ ਲੱਖੀ, ਜਸਬੀਰ ਸਿੰਘ ਮਾਨ ਤੇ ਗਿਫਟੀ ਆਦਿ ਹਾਜਰ ਸਨ।