ਸਿੱਖ 39 ਸਾਲਾਂ ਤੋਂ ਇਨਸਾਫ਼ ਲਈ ਲੜ ਰਹੇ ਹਨ,ਪਰ ਅੱਜੇ ਵੀ ਇਨਸਾਫ਼ ਨਹੀਂ ਮਿਲਿਆ- ਸਿੱਖ ਤਾਲਮੇਲ ਕਮੇਟੀ
टाकिंग पंजाब
जालंधर। ਲਗਭਗ 39 ਸਾਲ ਹੋ ਗਏ ਜਦੋਂ ਦਿੱਲੀ ਵਿੱਚ ਸਿੱਖਾਂ ਨੂੰ ਕੋਹ-ਕੋਹ ਕੇ ਮਾਰਿਆ ਗਿਆ ਸੀ,ਪਰ ਇਨ੍ਹਾਂ 39 ਸਾਲਾਂ ਬਾਅਦ ਵੀ 1984 ਦੇ ਦਿਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀ ਹੋਈਆਂ। ਪਰ ਅੱਜ ਸੀਬੀਆਈ ਵੱਲੋਂ ਦਿੱਲੀ ਵਿੱਚ ਸਿੱਖਾਂ ਦੇ ਕਾਤਲਾਂ ਵਿੱਚ ਸ਼ਾਮਲ ਜਗਦੀਸ਼ ਟਾਈਟਲਰ ਜੋ ਕਾਫੀ ਸਮੇ ਤੋ ਕਾਨੂੰਨ ਤੋਂ ਬਚਦਾ ਆ ਰਿਹਾ ਸੀ,ਉਸ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ,ਜਿਸ ਦਾ ਸਿੱਖ ਤਾਲਮੇਲ ਕਮੇਟੀ ਜੋਰਦਾਰ ਸਵਾਗਤ ਕਰਦੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਨਾਗੀ, ਵਿੱਕੀ ਸਿੰਘ ਖਾਲਸਾ,ਗੁਰਵਿੰਦਰ ਸਿੰਘ ਸਿੱਧੂ,ਪਲਵਿੰਦਰ ਸਿੰਘ ਬਾਬਾ,ਗੁਰਦੀਪ ਸਿੰਘ ਲਕੀ ਤੇ ਮਨਦੀਪ ਸਿੰਘ ਬਲੂ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ। ਇਹ ਚਾਰਜਸੀਟ ਸਰਦਾਰ ਮਨਜੀਤ ਸਿੰਘ ਜੀਕੇ ਵੱਲੋਂ ਜਗਦੀਸ਼ ਟਾਈਟਲਰ ਦੇ ਕੀਤੇ ਸਟਿੰਗ ਆਪ੍ਰੇਸ਼ਨ ਦੇ ਅਧਾਰ ਤੇ ਹੋਈ ਹੈ,ਆਗੂਆਂ ਨੇ ਕਿਹਾ ਕਿ ਸਿੱਖ 39 ਸਾਲਾਂ ਤੋਂ ਇਨਸਾਫ਼ ਲਈ ਲੜ ਰਹੇ ਹਨ,ਪਰ ਅੱਜੇ ਵੀ ਇਨਸਾਫ਼ ਨਹੀਂ ਮਿਲਿਆ ਦੋਸ਼ੀ ਹਜੇ ਤਕ ਸਰੇਆਮ ਬਾਹਰ ਘੁਮ ਰਹੇ ਹਨ, ਪਰ ਅੱਜ ਦੀ ਸੀਬੀਆਈ ਦੀ ਕਾਰਵਾਈ ਨਾਲ ਸਿੱਖ ਕੌਮ ਵਿੱਚ ਫਿਰ ਤੋਂ ਆਸ ਦੀ ਕਿਰਨ ਜਾਗੀ ਹੈ,ਅਸੀਂ ਕੇਂਦਰ ਸਰਕਾਰ ਤੇ ਉਹ ਰਾਜ ਸਰਕਾਰਾਂ ਜਿੱਥੇ ਜਿਥੇ 84 ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਓਥੇ ਦੇ ਬਾਹਰ ਘੁਮ ਰਹੇ ਦੋਸ਼ੀਅ ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਅਤੇ ਜਗਦੀਸ਼ ਟਾਈਟਲਰ ਨੂੰ ਤੁਰੰਤ ਜੇਲ ਅੰਦਰ ਭੇਜਿਆ ਜਾਵੇ ਤਾਂ ਜੋ ਉਹ ਗਵਾਹਾ ਨੂੰ ਭਰਮਾਂ ਨਾ ਸਕੇ। ਇਸ ਮੋਕੇ ਤੇ ਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਸੰਨੀ ਸਿੰਘ ਉਬਾਰਾਏ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,,ਲਖਬੀਰ ਸਿੰਘ ਲਕੀ,ਮਨਮਿੰਦਰ ਸਿੰਘ ਭਾਟੀਆ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।