ਪੀ.ਟੀ.ਸੀ ਸਿਮਰਨ ਚੈਨਲ ਸ਼੍ਰੋਮਣੀ ਕਮੇਟੀ ਨੂੰ ਸੋੰਪੇ ਬਾਦਲ ਪਰਿਵਾਰ :- ਸਿੱਖ ਤਾਲਮੇਲ ਕਮੇਟੀ

आज की ताजा खबर धर्म

ਸਿੱਖੀ ਲਈ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਬਾਦਲ ਪਰਿਵਾਰ ਆਪਣਾ ਇਕ ਚੈਨਲ ਸਰੋਮਣੀ ਕਮੇਟੀ ਰਾਹੀ ਕੌਮ ਨੂੰ ਕਰ ਦੇਣ ਸਮਰਪਿਤ 

टाकिंग पंजाब

जालंधर। ਪੀ.ਟੀ.ਸੀ ਅਧਾਰਾ ਲਗਭਗ ਪਿਛਲੇ 23 ਸਾਲਾਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਲਗਾਤਾਰ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਣ ਕਰ ਰਿਹਾ ਹੈ। ਇਹਨਾਂ ਦੀਆਂ ਸੇਵਾਵਾਂ ਤੋਂ ਸਿੱਖ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਭਰਪੂਰ ਆਨੰਦ ਵੀ ਮਾਣਿਆ ਹੈ। ਇਸ ਦਾ ਸਿੱਖ ਤਾਲਮੇਲ ਕਮੇਟੀ ਭਰਪੂਰ ਸਵਾਗਤ ਕਰਦੀ ਹੈ।    ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਵਿੱਕੀ ਸਿੰਘ ਖਾਲਸਾ, ਗੁਰਦੀਪ ਸਿੰਘ ਲੱਕੀ ਤੇ ਗੁਰਵਿੰਦਰ ਸਿੰਘ ਸਿਧੂ ਨੇ ਕਿਹਾ ਕਿ ਗੁਰੂ ਸਾਹਿਬ ਨੇ ਬਾਦਲ ਪਰਿਵਾਰ ਨੂੰ ਆਰਥਿਕ ਪੱਖੋਂ ਬਹੁਤ ਮਾਲੋ-ਮਾਲ ਕੀਤਾ ਹੈ ਅਤੇ ਇਹਨਾਂ ਦੇ ਕਿੰਨੇ ਹੀ ਚੈਨਲ ਲਗਾਤਾਰ ਚੱਲ ਰਹੇ ਹਨ। ਅਸੀਂ ਬਾਦਲ ਪਰਿਵਾਰ ਨੂੰ ਬੇਨਤੀ ਕਰਦੇ ਹਾਂ ਉਹ ਨੂੰ ਸਿੱਖੀ ਲਈ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਆਪਣਾ ਇਕ ਚੈਨਲ ਪੀ.ਟੀ.ਸੀ ਸਿਮਰਨ ਸਰੋਮਣੀ ਕਮੇਟੀ ਰਾਹੀ ਕੌਮ ਨੂੰ ਸਮਰਪਿਤ ਕਰ ਦੇਣਾ ਚਾਹੀਦਾ ਹੈ।    ਇਸ ਨਾਲ ਇੱਕ ਤਾਂ ਸਮੁੱਚੀਆਂ ਸੰਗਤਾਂ ਨੂੰ ਲਗਾਤਾਰ ਕੀਰਤਨ ਸਰਵਣ ਕਰਨ ਦੀ ਸੁਵਿਧਾ ਮਿਲਦੀ ਰਹੇਗੀ, ਦੂਸਰਾ ਤੁਹਾਡੇ ਇਸ ਸੇਵਾ ਨਾਲ ਕੌਮ ਵਿੱਚ ਪੈਦਾ ਹੋਈ ਦੁਬਿਧਾ ਸਮਾਪਤ ਹੋ ਜਾਵੇਗੀ। ਜੋ ਲੋਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਦਖਲ ਅੰਦਾਜੀ ਕਰ ਰਹੇ ਹਨ, ਉਸਦੀ ਜਿਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜ੍ਹੀ ਹੈ। ਸਾਡੇ ਸ਼੍ਰੋਮਣੀ ਕਮੇਟੀ ਦੇ ਕੰਮ ਕਰਨ ਤੇ ਢੰਗ ਤਰੀਕੇਆ ਨਾਲ ਸਾਡੇ ਮਤਭੇਦ ਹੋ ਸਕਦੇ ਹਨ, ਪੰਥਕ ਜਥੇਬੰਦੀਆਂ ਨੂੰ ਕਮਜ਼ੋਰ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ।   ਇਸ ਮੋਕੇ ਤੇ ਰਣਜੀਤ ਸਿੰਘ ਗੋਲਡੀ, ਹਰਵਿੰਦਰ ਸਿੰਘ ਚਿਟਕਾਰਾ, ਹਰਪ੍ਰੀਤ ਸਿੰਘ ਸੋਨੂੰ, ਸੰਨੀ ਸਿੰਘ ਉਬਾਰਾਏ, ਹਰਪਾਲ ਸਿੰਘ ਪਾਲੀ ਚੱਢਾ, ਪਲਵਿੰਦਰ ਸਿੰਘ ਬਾਬਾ, ਲਖਬੀਰ ਸਿੰਘ ਲਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਪਰਮਿੰਦਰ ਸਿੰਘ ਟੱਕਰ, ਅਮਨਦੀਪ ਸਿੰਘ ਬੱਗਾ, ਪ੍ਰਬਜੋਤ ਸਿੰਘ ਖਾਲਸਾ, ਜਤਿੰਦਰ ਸਿੰਘ ਕੋਹਲੀ, ਸਰਬਜੀਤ ਸਿੰਘ ਕਾਲੜਾ, ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ, ਬਲਜੀਤ ਸਿੰਘ ਸੰਟੀ ਨੀਲਾ ਮਹਿਲ, ਸਵਰਨ ਸਿੰਘ ਚੱਢਾ, ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ, ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

Leave a Reply

Your email address will not be published. Required fields are marked *