ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਦਿੱਤੀ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ.. ਕੀਤੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ
टाकिंग पंजाब
जालंधर। ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਪੂਜਾ ਸਿੰਘ ਨੇ 1495 ਵਿਚੋਂ 1675 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਕਿਰਨ ਮਨਰਾਲ, ਮਨਪ੍ਰੀਤ ਕੌਰ, ਪ੍ਰਤੀਕ ਮੁਹਮੱਦ, ਰੇਨੂੰ ਸ਼ਰਮਾ, ਅਮਨਜੋਤ ਕੌਰ, ਦਕਸ਼ਿਤਾ, ਪਵਨਪ੍ਰੀਤ ਕੌਰ ਅਤੇ ਤਨੂੰ ਨੇ ਕ੍ਰਮਵਾਰ 1432, 1396, 1388, 1370, 1361, 1343, 1297 ਅਤੇ 1269 ਅੰਕ ਪ੍ਰਾਪਤ ਕਰਕੇ ਡਿਸਟਿੰਕਸ਼ਨ ਹਾਸਲ ਕੀਤੀ।
ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ, ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਭੁਪਿੰਦਰਪਾਲ ਸਿੰਘ, ਡਾ. ਗੀਤਾਂਜਲੀ ਕੌਸ਼ਲ, ਡਾ. ਵਿਕਾਸ ਕੁਮਾਰ, ਡਾ. ਹਰਸ਼ਵੀਰ ਅਰੋੜਾ ਅਤੇ ਡਾ. ਹਰਜਿੰਦਰ ਕੌਰ ਵੀ ਹਾਜ਼ਰ ਸਨ।