ਕਿਹਾ, ਗੁਰੂ ਨਾਨਕ ਸਾਹਿਬ ਜੀ ਦੀ ਧਰਤੀ ਉਤੇ ਇਹੋ ਜਿਹੇ ਅਪਰਾਧ ਨਾ ਕਾਬਿਲੇ ਬਰਦਾਸ਼ਤ ਹਨ
ਟਾਕਿੰਗ ਪੰਜਾਬ
ਜਲੰਧਰ। ਪਿਛਲੇ ਲਗਭਗ 80 ਦਿਨਾਂ ਤੋਂ ਮਨੀਪੁਰ ਵਿੱਚ ਹੋਈ ਹਿੰਸਾ ਨਿੰਦਣਯੋਗ ਹ।ਜਿਸ ਤਰਾਂ ਦੋ ਆਦੀਵਾਸੀ ਬੀਬੀਆਂ ਨਾਲ ਸ਼ਰੇਆਮ ਬੇਪੱਤੀ ਕੀਤੀ ਗਈ, ਜਿਸ ਦੀ ਸਭਿਅਕ ਸਮਾਜ ਵਿਚ ਕੋਈ ਜਗ੍ਹਾ ਨਹੀਂ ਹੋ ਸਕਦੀ। ਇਹੋ ਜਿਹੇ ਗੁਨਾਹ ਕਰਨ ਵਾਲਿਆਂ ਵਿੱਚ ਜਨਤਕ ਚੋਰਾਹੇ ਵਿੱਚ ਟੰਗ ਕੇ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ, ਤਾਂ ਹੀ ਇਹੋ ਜਿਹੇ ਘਿਨਾਉਣੇ ਅਪਰਾਧਾਂ ਨੂੰ ਠੱਲ ਪਾਈ ਜਾ ਸਕਦੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਗੁਰਵਿੰਦਰ ਸਿੰਘ ਸਿੱਧੁ ਅਤੇ ਵਿੱਕੀ ਸਿੰਘ ਖਾਲਸਾ ਨੇ ਕਿਹਾ ਕਿ ਇੱਕ ਪਾਸੇ ਭਾਰਤ ਦੁਨੀਆਂ ਦਾ ਅਗਾਹਵਧੂ ਵਿਕਸਤ ਦੇਸ਼ ਮੰਨਿਆ ਜਾ ਰਿਹਾ ਹੈ, ਪਰ ਦੂਜੇ ਪਾਸੇ ਇੱਥੋਂ ਦੀਆਂ ਔਰਤਾਂ ਤੇ ਘੋਰ ਅੱਤਿਆਚਾਰ ਹੋ ਰਹੇ ਹਨ। ਬਲਾਤਕਾਰ ਅਤੇ ਨਿਰਵਸਤਰ ਕਰਕੇ ਔਰਤਾਂ ਨੂੰ ਘੁਮਾਇਆ ਜਾ ਰਿਹਾ ਹੈ। ਮਨੀਪੁਰ ਵਿਚ ਗੈਰ ਮਨੁੱਖੀ ਘਟਨਾਵਾਂ ਸਾੜਫੂਕ, ਲੂਟਖੋਹ, ਕਤਲੋਗੈਰਤ ਤੇ ਜਬਰਜਿਨਾਹ ਦੀਆਂ ਘਟਨਾਵਾਂ ਲਈ ਮਨੀਪੁਰ ਸਰਕਾਰ ਤੇ ਕੇਂਦਰ ਸਰਕਾਰ ਜਿੰਮੇਵਾਰ ਹੈ। ਮਨੀਪੁਰ ਸਰਕਾਰ ਤੇ ਕੇਂਦਰ ਸਰਕਾਰ ਨੇ ਸਮਾਂ ਰਹਿੰਦਿਆ ਰੋਕਣ ਦੀ ਕੋਈ ਵੀ ਉਪਰਾਲਾ ਨਹੀਂ ਕੀਤਾ। ਆਗੂਆਂ ਨੇ ਕਿਹਾ, ਗੁਰੂ ਨਾਨਕ ਸਾਹਿਬ ਜੀ ਦੀ ਧਰਤੀ ਉਤੇ ਜਿਨਾ ਨੇ 550 ਸਾਲ ਪਹਿਲਾ ਔਰਤਾਂ ਨੂੰ ਬਰਾਬਰਤਾ ਦੇ ਅਧਿਕਾਰ ਦੀ ਗੱਲ ਕੀਤੀ ਸੀ, ਇਹੋ ਜਿਹੇ ਅਪਰਾਧ ਨਾ ਕਾਬਿਲੇ ਬਰਦਾਸ਼ਤ ਹਨ। ਉਣਾ ਰਾਜਿਨਿਤਕ ਆਗੂਆਂ ਨੂੰ ਅਪੀਲ ਕੀਤੀ ਕਿ ਪਾਰਟੀ ਪੱਧਰ ਤੋਂ ਉਪਰ ਉਠ ਕੇ ਔਰਤਾਂ ਦੇ ਹੱਕਾਂ ਲਈ ਉਹਨਾਂ ਦੇ ਸਤਿਕਾਰ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂਕਿ ਇਹੋ ਜਿਹੇ ਘਿਨਾਉਣੇ ਅਪਰਾਧਾਂ ਨੂੰ ਠੱਲ ਪਾਈ ਜਾ ਸਕੇ। ਇਸ ਮੋਕੇ ਤੇ ਰਣਜੀਤ ਸਿੰਘ ਗੋਲਡੀ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੰਨੀ ਸਿੰਘ ਉਬਾਰਾਏ, ਹਰਪਾਲ ਸਿੰਘ ਪਾਲੀ ਚੱਢਾ, ਪਲਵਿੰਦਰ ਸਿੰਘ ਬਾਬਾ, ਲਖਬੀਰ ਸਿੰਘ ਲਕੀ, ਗੁੁਰਦੀਪ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਪਰਮਿੰਦਰ ਸਿੰਘ ਟੱਕਰ, ਅਮਨਦੀਪ ਸਿੰਘ ਬੱਗਾ, ਪ੍ਰਬਜੋਤ ਸਿੰਘ ਖਾਲਸਾ, ਜਤਿੰਦਰ ਸਿੰਘ ਕੋਹਲੀ, ਸਰਬਜੀਤ ਸਿੰਘ ਕਾਲੜਾ, ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ, ਬਲਜੀਤ ਸਿੰਘ ਸੰਟੀ ਨੀਲਾ ਮਹਿਲ, ਸਵਰਨ ਸਿੰਘ ਚੱਢਾ, ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ, ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।