टाकिंग पंजाब
जालंधर। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਜੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਹੀਦ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਗਵਾਹੀ ਹੇਠ ਸਜਾਇਆ ਗਿਆ। ਨਗਰ ਕੀਰਤਨ ਵਿੱਚ ਸਭ ਤੋਂ ਪਹਿਲਾਂ ਨਗਾਰੇ ਵਾਲੀ ਗੱਡੀ ਚੱਲ ਰਹੀ ਸੀ। ਨਗਰ ਕੀਰਤਨ ਵਿੱਚ ਘੋੜ ਸਵਾਰ ਸਿੰਘ ਤੇ ਫੌਜੀ ਬੈਂਡ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਵੱਖ-ਵੱਖ ਸਕੂਲਾਂ ਦੇ ਬੱਚੇ ਇਤਿਹਾਸਿਕ ਪ੍ਰਦਰਸ਼ਨ ਹੀ ਸੰਗਤਾਂ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਸੀ। ਨਗਰ ਕੀਰਤਨ ਦੇ ਮੁਕੰਮਲ ਦੇਖ ਦੇਖ ਗੁਰੂ ਘਰ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਕਰ ਰਹੀ ਸੀ। ਨਗਰ ਕੀਰਤਨ ਸ਼ਹੀਦ ਬਾਬਾ ਬਚਿੱਤਰ ਸਿੰਘ ਗੁਰੂ ਘਰ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਗਰ ਤੋਂ ਅਜੀਤ ਢਾਬੇ ਤੋਂ ਗੁਰਦੁਆਰਾ ਸਿੰਘ ਸਭਾ पहुंचएया। ਗੁਰੂ ਅਰਜਨ ਦੇਵ ਜੀ ਨਗਰ ਤੋਂ ਬਾਬਾ ਬੁੱਢਾ ਜੀ ਪੁੱਲ ਤੋਂ ਸੈਨ ਸੋਲਜਰ ਸਕੂਲ ਤੋਂ ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਸਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਵਿਖੇ ਸਮਾਪਤ ਹੋਇਆ। ਸਾਰੇ ਰਸਤੇ ਵਿੱਚ ਵੱਖ-ਵੱਖ ਪ੍ਰਕਾਰ ਦੇ ਲੰਗਰ ਲੱਗੇ ਹੋਏ ਸਨ। ਥਾਂ-ਥਾਂ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਉੱਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ। ਸੰਗਤਾਂ ਵਿੱਚ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਹਰਪ੍ਰੀਤ ਸਿੰਘ ਸੋਨੂ ਨੇ ਹਾਜ਼ਰੀ ਲਵਾਈ।