ਸ਼੍ਰੋਮਣੀ ਕਮੇਟੀ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਕਰੇ – ਸਿੱਖ ਤਾਲਮੇਲ ਕਮੇਟੀ

आज की ताजा खबर धर्म

टाकिंग पंजाब

ਜਲੰਧਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਭਾਈ ਬਲਵੰਤ ਸਿੰਘ ਰਾਜੋਵਾਣਾ ਜੋ ਕਿ ਬੜੇ ਲੰਬੇ ਸਮੇਂ ਤੋਂ ਫਾਂਸੀ ਵਾਲੀ ਕੋਠੜੀ ਵਿੱਚ ਬੰਦ ਹਨ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੀ ਸਮੁੱਚੀ ਕੌਮ ਨੂੰ ਸਲਾਘਾ ਕਰਨੀ ਚਾਹੀਦੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਹਰਜੋਤ ਸਿੰਘ ਲੱਕੀ, ਗੁਰਵਿੰਦਰ ਸਿੰਘ ਸਿੱਧੂ, ਵਿੱਕੀ ਸਿੰਘ ਖਾਲਸਾ, ਗੁਰਦੀਪ ਸਿੰਘ ਲੱਕੀ ਅਤੇ ਪਰਮਪ੍ਰੀਤ ਸਿੰਘ ਵਿਟੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ।
    ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ-ਨਾਲ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਕਰਨੇ ਚਾਹੀਦੇ ਹਨ। ਜਿਨਾਂ ਵਿੱਚ ਭਾਈ ਜਗਤਾਰ ਸਿੰਘ ਹਵਾਰਾ,ਭਾਈ ਜਗਤਾਰ ਸਿੰਘ ਤਾਰੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਨਾਂ ਦੇ ਸਾਥੀ ਸ਼ਾਮਿਲ ਹਨ ਕਿਉਂਕਿ ਸਾਰੇ ਹੀ ਸਿੰਘ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕੁਰਬਾਨੀਆਂ ਦੇ ਕੇ ਜੇਲਾਂ ਅੰਦਰ ਬੰਦ ਹਨ। ਇਹ ਸਿੱਖ ਕੌਮ ਦੇ ਹੀਰੇ ਹਨ ਅਤੇ ਸਿੱਖ ਕੌਮ ਬੇਸ਼ ਕੀਮਤੀ ਸਰਮਾਇਆ ਹਨ। ਕਿਸੇ ਵੀ ਜੇਲ ਵਿੱਚ ਬੰਦ ਸਿੰਘਾਂ ਨੂੰ ਇਹ ਮਹਿਸੂਸ ਨਹੀਂ ਹੋਣਾ ਚਾਹੀਦਾ ਕਿ ਕੌਮ ਉਹਨਾਂ ਦੀ ਰਿਹਾਈ ਲਈ ਗੰਭੀਰ ਨਹੀਂ ਹੈ।
  ਉਕਤ ਆਗੂਆਂ ਨੇ ਕਿਹਾ ਕੀ ਪੰਜ ਸਿੰਘ ਸਾਹਿਬਾਨਾਂ ਨੂੰ ਇਹਨਾਂ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਦੀ ਅਗਵਾਈ ਕਰਦੇ ਹੋਇਆ ਵੱਡਾ ਸੰਘਰਸ਼ ਵਿਡਣਾ ਚਾਹੀਦਾ ਹੈ ਤਾਂ ਜੋ ਕੇਂਦਰ ਅਤੇ ਦਿੱਲੀ ਦੀ ਕੇਜਰੀਵਾਲ ਦੀ ਗੂੰਗੀ ਅਤੇ ਬੋਲੀ ਸਰਕਾਰ ਨੂੰ ਗੈਰੀ ਨੀਂਦ ਤੋਂ ਉਠਾਇਆ ਜਾ ਸਕੇ। ਸਮੁੱਚੀ ਸਿੱਖ ਕੌਮ ਇਸ ਵਕਤ ਪੰਜ ਸਿੰਘ ਸਾਹਿਬਾਨਾਂ ਦੀ ਅਗਵਾਈ ਦਾ ਇੰਤਜ਼ਾਰ ਕਰ ਰਹੀ ਹੈ। ਸਮੁੱਚੀ ਕੌਮ ਸੰਘਰਸ਼ ਕਰਨ ਨੂੰ ਤਿਆਰ ਹੈ ਪਰ ਚੰਗੀ ਅਗਵਾਈ ਵਾਲਾ ਆਗੂ ਉਡੀਕ ਰਹੀ ਹੈ। ਇਸ ਮੌਕੇ ਤੇ ਰਣਜੀਤ ਸਿੰਘ ਗੋਲਡੀ, ਤਜਿੰਦਰ ਸਿੰਘ ਸੰਤ ਨਗਰ, ਹਰਪ੍ਰੀਤ ਸਿੰਘ ਰੋਬਿਨ, ਜਤਿੰਦਰ ਸਿੰਘ ਕੋਹਲੀ, ਮਨਦੀਪ ਸਿੰਘ ਬੱਲੂ, ਪਲਵਿੰਦਰ ਸਿੰਘ ਬਾਬਾ, ਸਨੀ ਸਿੰਘ ਉਬਰਾਏ, ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ ਪਾਲੀ ਚੱਡਾ, ਮਨਵੀਰ ਸਿੰਘ ਸਤਨਾਮੀਆ, ਮਨਪ੍ਰੀਤ ਸਿੰਘ ਬਿੰਦਰਾ, ਜਸਵਿੰਦਰ ਸਿੰਘ, ਬੋਬੀ ਬੈਹਲ, ਹਰਨੇਕ ਸਿੰਘ ਨੇਕੀ ਹਾਜ਼ਰ ਸਨ।

Leave a Reply

Your email address will not be published. Required fields are marked *