Skip to content
ਸਿੱਖ ਤਾਲਮੇਲ ਕਮੇਟੀ ਦੇ ਜਲੰਧਰ ਦਫਤਰ ਪੁਲੀ ਅਲੀ ਮਹੱਲਾ ਵਿਖੇ ਪਹੁੰਚੇ ਭਾਰਤੀ ਕਿਸਾਨ ਮੋਰਚਾ (ਰਾਜੇਵਾਲ ) ਦੇ ਆਗੂ
टाकिंग पंजाब
ਜਲੰਧਰ। ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਜੋ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਭਾਰਤੀ ਕਿਸਾਨ ਮੋਰਚਾ (ਰਾਜੇਵਾਲ )ਦੇ ਆਗੂ ਸਿੱਖ ਤਾਲਮੇਲ ਕਮੇਟੀ ਦੇ ਜਲੰਧਰ ਦਫਤਰ ਪੁਲੀ ਅਲੀ ਮਹੱਲਾ ਵਿਖੇ ਪਹੁੰਚੇ ਜਿੰਨਾ ਵਿੱਚ ਕਸ਼ਮੀਰ ਸਿੰਘ ਜੰਡਿਆਲਾ, ਮੰਗਲ ਸਿੰਘ ਤੇ ਜਸਵਿੰਦਰ ਸਿੰਘ ਸ਼ਾਮਿਲ ਸਨ। ਸਿੱਖ ਤਾਲਮੇਲ ਕਮੇਟੀ ਦੇ ਦਫਤਰ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜਿਨਾਂ ਵਿਚ ਜਥੇਦਾਰ ਜਗਜੀਤ ਸਿੰਘ ਗਾਬਾ, ਪ੍ਰਧਾਨ ਗੁਰਦੁਆਰਾ ਨੌਵੀਂ ਪਾਤਸ਼ਾਹੀ, ਜਸਵੀਰ ਸਿੰਘ ਬੱਗਾ, ਹਰਜੋਤ ਸਿੰਘ ਲੱਕੀ, ਸਹਿਦੇਵ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਮਲਹੋਤਰਾ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਤਜਿੰਦਰ ਸਿੰਘ ਸੰਤ ਨਗਰ ਤੋਂ ਭਾਰਤ ਬੰਦ ਦਾ ਸਮਰਥਨ ਮੰਗਿਆ। ਇਸ ਤੇ ਵੱਖ ਵੱਖ ਆਗੂਆਂ ਨੇ ਕਿਹਾ ਕਿਸਾਨੀ ਮੰਗਾਂ ਦੇ ਨਾਲ 32 -32 ਸਾਲਾਂ ਤੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕਿਸਾਨੀ ਮੰਗਾਂ ਦੇ ਨਾਲ ਉਠਾਈ ਜਾਣੀ ਚਾਹੀਦੀ ਹੈ। ਇਸ ਤੇ ਕਿਸਾਨ ਜਥੇਦਾਰ ਆਗੂ ਕਸ਼ਮੀਰ ਸਿੰਘ ਜੰਡਿਆਲਾ ਅਤੇ ਉਨਾਂ ਦੇ ਸਾਥੀਆਂ ਨੇ ਯਕੀਨ ਦਵਾਇਆ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਵੱਡੇ ਪੱਧਰ ਤੇ ਉਠਾਵਾਂਗੇ। ਇਸ ਤੇ ਵੱਖ ਵੱਖ ਆਗੂਆਂ ਨੇ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਨਾ ਕੇਵਲ ਸਮਰਥਨ ਦਿੱਤਾ ਬਲਕਿ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਿੱਤਾ। ਕਿਸਾਨ ਆਗੂਆਂ ਨੇ ਦਿੱਤੇ ਸਮਰਥਨ ਲਈ ਵੱਖ-ਵੱਖ ਜਥੇਬੰਦੀਆਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਜਤਿੰਦਰ ਸਿੰਘ ਸਾਨੀ, ਹਰਵਿੰਦਰ ਸਿੰਘ ਚਾਂਦੀ, ਮਨਮਿੰਦਰ ਸਿੰਘ ਭਾਟੀਆ, ਅਮਨਦੀਪ ਸਿੰਘ ਬੱਗਾ, ਪ੍ਰਭਜੋਤ ਸਿੰਘ ਖਾਲਸਾ, ਲਖਬੀਰ ਸਿੰਘ ਲੱਕੀ ,ਸੰਨੀ ਉਬਰਾਏ ਆਦੀ ਹਾਜ਼ਰ ਸਨ।
Website Design and Developed by OJSS IT Consultancy, +91 7889260252,www.ojssindia.in