ਬਾਬੇ ਰਾਮ ਰਹੀਮ ਨੂੰ ਹਾਈ ਕੋਰਟ ਵੱਲੋਂ ਬਰੀ ਕਰਨ ਨਾਲ ਸਿੱਖਾਂ ਵਿੱਚ ਪੈਦਾ ਹੋਈ ਬੇਗਾਨਗੀ ਦੀ ਭਾਵਨਾ :- ਸਿੱਖ ਤਾਲਮੇਲ ਕਮੇਟੀ

आज की ताजा खबर पंजाब

ਸਿੱਖਾਂ ਨੂੰ ਇਹ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ ਕਿ ਸਿੱਖਾਂ ਲਈ ਇਸ ਦੇਸ਼ ਵਿੱਚ ਨਹੀਂ ਹੈ ਕੋਈ ਕਾਨੂੰਨ

टाकिंग पंजाब

ਜਲੰਧਰ। ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬਲਾਤਕਾਰ ਤੇ ਕਾਤਲਾਂ ਦੇ ਦੋਸ਼ੀ ਰਾਮ ਰਹੀਮ ਨੂੰ ਸੀਬੀਆਈ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਹੋਈ ਸੀ। ਇਸ ਨੂੰ ਬਰੀ ਕਰਨ ਦੇ ਫੈਸਲੇ ਨੇ ਸਿੱਖਾਂ ਅੰਦਰ ਬੇਗਾਨਕੀ ਦੀ ਭਾਵਨਾ ਭਰ ਦਿੱਤੀ ਹੈ। ਸਿੱਖਾਂ ਨੂੰ ਇਹ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ ਕਿ ਸਿੱਖਾਂ ਲਈ ਇਸ ਦੇਸ਼ ਵਿੱਚ ਕੋਈ ਕਾਨੂੰਨ ਨਹੀਂ ਹੈ।    ਸਾਡੇ ਸਿੰਘ 30-32 ਸਾਲਾਂ ਤੋਂ ਜੇਲਾਂ ਵਿੱਚ ਬੰਦ ਹਨ. ਅਤੇ ਆਪਣੀਆਂ ਸਜਾਵਾਂ ਵਿ ਪੂਰੀਆਂ ਕਰ ਵੀ ਚੁਕੇ ਹਨ, ਪਰ ਉਹਨਾਂ ਨੂੰ ਕੋਰਟਾਂ ਵੀ ਰਿਹਾ ਨਹੀਂ ਕਰ ਰਹੀਆਂ। ਫਿਰ ਅਸੀਂ ਕਿਸ ਤਰ੍ਹਾਂ ਦੇਸ਼ ਵਿੱਚ ਸਭ ਲਈ ਇੱਕ ਕਾਨੂੰਨ ਦੀ ਗੱਲ ਕਰਦੇ ਹਾਂ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ ਸਿੱਧੂ ਤੇ ਵਿੱਕੀ ਸਿੰਘ ਖਾਲਸਾ ਨੇ ਕਿਹਾ ਕਿ ਬਾਬੇ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰਨ ਦੇ ਫੈਸਲੇ ਨੇ ਸਿੱਖਾਂ ਦੇ ਜਖਮਾਂ ਤੇ ਨਮਕ ਛਿੜਕਿਆ ਹੈ।     ਉਹਨਾਂ ਕਿਹਾ ਕਿ ਬਾਰ ਬਾਰ ਸਿੱਖਾਂ ਨੂੰ ਇਸ ਦੇਸ਼ ਵਿੱਚ ਦੂਜੇ ਦਰਜੇ ਦਾ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ ਅਤੇ ਬਾਰ ਬਾਰ ਬੇਗਾਨਗੀ ਮਹਿਸੂਸ ਕਰਵਾਈ ਜਾਂਦੀ ਹੈ। ਜੇਕਰ ਸਰਕਾਰਾਂ ਤੇ ਅਦਾਲਤਾਂ ਦਾ ਚਾਲ ਚਲਣ ਇਹੋ ਜਿਹਾ ਹੀ ਰਿਹਾ ਤਾਂ ਇਸ ਦੇਸ਼ ਦੀ ਏਕਤਾ ਤੇ ਅਖੰਡਤਾ ਖਤਰੇ ਵਿੱਚ ਪੈ ਜਾਵੇਗੀ। ਇਸ ਮੌਕੇ ਤੇ ਤਜਿੰਦਰ ਸਿੰਘ ਸੰਤ ਨਗਰ, ਗੁਰਦੀਪ ਸਿੰਘ ਕਾਲੀਆ ਕਲੋਨੀ, ਗੁਰਵਿੰਦਰ ਸਿੰਘ ਨਾਗੀ, ਹਰਪਾਲ ਸਿੰਘ ਪਾਲੀ ਚੱਡਾ, ਸੰਨੀ ਸਿੰਘ ਉਬਰਾਏ, ਅਮਨਦੀਪ ਸਿੰਘ ਬੱਗਾ ਆਦਿ ਹਾਜਿਰ ਸਨ। 

Leave a Reply

Your email address will not be published. Required fields are marked *