Skip to content
10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਜਾਏ ਗਏ ਵਿਸ਼ੇਸ਼ ਗੁਰਮਤਿ ਦੀਵਾਨ.. ਭਾਈ ਗੁਰਭੇਜ ਸਿੰਘ ਹਜੂਰੀ ਰਾਗੀ ਨੇ ਕੀਤਾ ਰਸਭਿੰਨਾ ਕੀਰਤਨ
टाकिंग पंजाब
ਜਲੰਧਰ। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪਰਸੋਂ ਰੋਜ ਤੋਂ ਜਾਰੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਉਪਰੰਤ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਗਏ, ਜਿੰਨਾ ਵਿੱਚ ਭਾਈ ਗੁਰਭੇਜ ਸਿੰਘ ਹਜੂਰੀ ਰਾਗੀ ਨੇ ਰਸਭਿੰਨਾ ਕੀਰਤਨ ਕੀਤਾ। ਉਪਰੰਤ ਗੁਰੂ ਘਰ ਦੇ ਹੈਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਜੀ ਵੱਲੋਂ ਗੁਰੂ ਅਰਜਨ ਦੇਵ ਜੀ ਦੀ ਲਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ ਗਿਆ।
ਅਖੀਰ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਤਾਨਬਲਵੀਰ ਸਿੰਘ ਜੀ ਵੱਲੋਂ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਜੋੜਿਆ ਗਿਆ। ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਪ੍ਰਧਾਨ ਰਜਿੰਦਰ ਸਿੰਘ ਮਿਗਲਾਨੀ ਨੇ ਨਿਭਾਈ ਅਤੇ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਪੰਥਕ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸਾਰੇ ਪ੍ਰੋਗਰਾਮ ਦੀ ਦੇਖ ਰੇਖ ਹਰਪ੍ਰੀਤ ਸਿੰਘ ਨੀਟੂ ਨਿਭਾਹ ਰਹੇ ਸਨ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ, ਹਰਜਿੰਦਰ ਸਿੰਘ, ਹਰਮਨਜੋਤ ਸਿੰਘ ਬਠਲਾ, ਪਰਮਜੀਤ ਸਿੰਘ ਪੰਮੀ, ਹਰਜੀਤ ਸਿੰਘ ਕਾਲੜਾ, ਹਰਪ੍ਰੀਤ ਸਿੰਘ ਸੋਨੂ, ਸੁਰਿੰਦਰ ਸਿੰਘ, ਗੁਰਭੇਜ ਸਿੰਘ, ਜਪਨੂਰ ਸਿੰਘ, ਪਵਨਪ੍ਰੀਤ ਸਿੰਘ, ਮੋਹਨ ਸਿੰਘ, ਚਰਨਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ, ਕਿਰਪਾਲ ਸਿੰਘ, ਚਰਨਜੀਤ ਸਿੰਘ ਕਾਲਰਾ, ਗੁਰਵਿੰਦਰ ਸਿੰਘ, ਨਵਜੋਤ ਕੌਰ, ਨਵਲਜੀਤ ਕੌਰ, ਰਜਿੰਦਰ ਕੌਰ, ਰੀਤ ਕੌਰ, ਬਲਜੀਤ ਕੌਰ, ਸੁਰਜੀਤ ਕੌਰ, ਅਰਵਿੰਦਰ ਕੌਰ, ਲਖਵਿੰਦਰ ਕੌਰ, ਹਰਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਅਮਨਦੀਪ ਕੌਰ, ਸੁਰਿੰਦਰ ਕੌਰ, ਅਕਾਲਪ੍ਰੀਤ ਕੌਰ, ਅਗਮਜੀਤ ਕੌਰ ਆਦਿ ਹਾਜ਼ਰ ਸਨ
Website Design and Developed by OJSS IT Consultancy, +91 7889260252,www.ojssindia.in