Skip to content
ਕਿਹਾ. ਚਰਨਜੀਤ ਸਿੰਘ ਚੰਨੀ ਨੇ ਪਾਰਲੀਆਮੈਂਟ ਵਿੱਚ ਆਵਾਜ਼ ਬੁਲੰਦ ਕਰਕੇ ਦਿੱਤਾ ਹੈ ਸੱਚੇ ਪੰਜਾਬੀ ਹੋਣ ਦਾ ਸਬੂਤ
टाकिंग पंजाब
ਜਲੰਧਰ। ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੋ ਕਿ ਪਿਛਲੇ ਡੇਢ ਸਾਲ ਤੋਂ ਡਿੱਬੜੂਗੜ ਦੀ ਜੇਲ ਵਿੱਚ ਐਨਐਸਏ ਅਧੀਨ ਨਜ਼ਰਬੰਦ ਹਨ। ਉੱਨਾਂ ਨੂੰ ਖਡੂਰ ਸਾਹਿਬ ਦੀ ਜਨਤਾ ਨੇ ਲਗਭਗ 2 ਲੱਖ ਵੋਟਾਂ ਨਾਲ ਜਿਤਾ ਕੇ ਮੈਂਬਰ ਪਾਰਲੀਮੈਂਟ ਬਣਾਇਆ ਹੈ, ਦੇ ਹੱਕ ਵਿੱਚ ਜਲੰਧਰ ਤੋ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਪਾਰਲੀਮੈਂਟ ਵਿੱਚ ਹਾ ਦਾ ਨਾਅਰਾ ਮਾਰਨ ਦੀ ਜੋਰਦਾਰ ਸਲਾਘਾ ਕੀਤੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਮੀਡੀਆ ਇੰਚਾਰਜ, ਗੁਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਲੋ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਿੱਧੂ ਮੂਸੇ ਵਾਲੇ ਦੇ ਹੱਕ ਵਿੱਚ ਪਾਰਲੀਆਮੈਂਟ ਵਿੱਚ ਆਵਾਜ਼ ਬੁਲੰਦ ਕਰਕੇ ਸੱਚੇ ਪੰਜਾਬੀ ਹੋਣ ਦਾ ਸਬੂਤ ਦਿੱਤਾ ਹੈ, ਜਿਸ ਦੀ ਜਿੰਨੀ ਵੀ ਸਲਾਘਾ ਕੀਤੀ ਜਾਵੇ ਉਹ ਥੋੜੀ ਹੈ। ਉਕਤ ਆਗੂਆਂ ਨੇ ਕਿਹਾ ਜਿਸ ਤਰ੍ਹਾਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮਸਲਿਆਂ ਤੇ ਆਵਾਜ਼ ਬੁਲੰਦ ਕੀਤੀ ਹੈ। ਅਗਰ ਮੈਂਬਰ ਪਾਰਲੀਮੈਂਟ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਇਸ ਤਰ੍ਹਾਂ ਆਵਾਜ਼ ਬੁਲੰਦ ਕਰਨਗੇ ਤਾਂ ਕੋਈ ਵੀ ਕਾਰਨ ਨਹੀਂ ਕਿ ਕੇਂਦਰ ਦੀ ਸਰਕਾਰ ਪੰਜਾਬ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਕਰ ਸਕੇ। ਉੱਨਾਂ ਕਿਹਾ ਕਿ ਕੁਝ ਫਿਰਕੂ ਤੇ ਫੁੱਟ ਪਾਊ ਤਾਕਤਾਂ ਜੋ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰ ਰਹੇ ਹਨ, ਸਹੀ ਅਰਥਾਂ ਵਿੱਚ ਉਹ ਪੰਜਾਬ ਤੇ ਪੰਜਾਬੀਅਤ ਦੇ ਦੁਸ਼ਮਣ ਹਨ ਅਤੇ ਅਜਿਹੇ ਲੋਕਾਂ ਨੂੰ ਪੰਜਾਬ ਦੇ ਕਿਸੇ ਵੀ ਵਰਗ ਦੀ ਹਿਮਾਇਤ ਨਹੀਂ ਹੈ। ਇਹ ਫੋਕੀ ਸ਼ੋਹਰਤ ਲਈ ਅਜਿਹੀਆਂ ਕੋਜੀਆਂ ਹਰਕਤਾਂ ਕਰ ਰਹੇ ਹਨ। ਇਸ ਮੌਕੇ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਗੁਰਵਿੰਦਰ ਸਿੰਘ ਸਿੱਧੂ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ), ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਗੁਰਜੀਤ ਸਿੰਘ ਪੋਪਲੀ, ਸਨੀ ਬਿੰਦਰਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ, ਚੰਨੀ ਕਾਲੜਾ, ਮਨਵਿੰਦਰ ਸਿੰਘ ਭਾਟੀਆ ਆਦੀ ਹਾਜ਼ਰ ਸਨ।
Website Design and Developed by OJSS IT Consultancy, +91 7889260252,www.ojssindia.in