Skip to content
ਸਮੁੱਚੇ ਰਸਤੇ ਵਿੱਚ ਸੰਗਤਾਂ ਲਈ ਵੱਖ ਵੱਖ ਪਦਾਰਥਾਂ ਦੇ ਲਗਾਏ ਗਏ ਲੰਗਰ
टाकिंग पंजाब
ਜਲੰਧਰ। ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਅਰਜਨ ਦੇਵ ਜੀ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਸਮੂਹ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਅਤੇ ਬਸਤੀਆਂਤ ਇਲਾਕੇ ਦੀਆਂ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਨਗਰ ਬਸਤੀ ਮਿੱਠੂ ਤੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਨਗਰ ਕੀਰਤਨ ਬਸਤੀ ਬਾਵਾ ਖੇਲ , ਕਪੂਰਥਲਾ ਚੌਂਕ, ਚਿਕ ਚੌਂਕ ਚੌਕ, ਗੁਰਦੁਆਰਾ ਆਦਰਸ਼ ਨਗਰ, ਜੇਪੀ ਨਗਰ, ਹਰਬੰਸ ਨਗਰ, 120 ਫੁਟੀ ਰੋਡ, ਆਦੀ ਇਲਾਕਿਆਂ ਵਿੱਚੋਂ ਹੁੰਦਾ ਹੋਇਆ ,ਬਸਤੀ ਮਿੱਠੂ ਦੇ ਵੱਖ ਵੱਖ ਗੁਰੂ ਘਰਾਂ ਵਿੱਚੋਂ ਹੁੰਦਾ ਹੋਇਆ ਗੁਰੂ ਘਰ ਆ ਕੇ ਸਮਾਪਤ ਹੋਇਆ। ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ, ਕੀਰਤਨੀ ਜਥੇ, ਅਤੇ ਸਕੂਲੀ ਬੱਚੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਨਗਰ ਕੀਰਤਨ ਦੀ ਖਾਸ ਵਿਸ਼ੇਸ਼ਤਾ ਇਹ ਰਹੀ ਕਿ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਪਾਲਕੀ ਸਾਹਿਬ ਦੇ ਪਿੱਛੇ ਗੁਰੂ ਜਸ ਗਾਇਨ ਕਰਦੀਆਂ ਨਾਲ ਨਾਲ ਚੱਲ ਰਹੀਆਂ ਸਨ।
ਸਮੁੱਚੇ ਰਸਤੇ ਵਿੱਚ ਸੰਗਤਾਂ ਲਈ ਵੱਖ ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਸਨ। ਸਮੁੱਚੇ ਨਗਰ ਕੀਰਤਨ ਦੀ ਦੇਖ ਰੇਖ ਸੰਨੀ ਰਾਠੋੜ, ਗੁਰਮੀਤ ਸਿੰਘ ਗੋਰਾ, ਗੁਰਸੇਵਕ ਸਿੰਘ ਬਿੱਟੂ, ਪਰਮਜੀਤ ਸਿੰਘ ਪੰਮਾ, ਸਤਵੰਤ ਸਿੰਘ ਸ਼ੰਟੀ ਕਰ ਰਹੇ ਸਨ। ਨਗਰ ਕੀਰਤਨ ਵਿੱਚ ਜਰਨੈਲ ਸਿੰਘ ਜੋਲਾ, ਪ੍ਰੀਤਮ ਸਿੰਘ, ਬੰਟੀ ਰਠੌਰ, ਗੁਰਵਿੰਦਰ ਸਿੰਘ ਪਰਮਾਰ ਤੋਂ ਇਲਾਵਾ ਰਜਿੰਦਰ ਸਿੰਘ ਮਿਗਲਾਨੀ, ਸਰਬਜੀਤ ਸਿੰਘ ਰਾਜਪਾਲ ,ਗੁਰਦੇਵ ਸਿੰਘ ਗੋਲਡੀ ਭਾਟੀਆ, ਨਰਿੰਦਰ ਸਿੰਘ ਲੱਕੀ, ਸਾਮਿਲ ਸਨ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ ਤੇ ਹਰਪ੍ਰੀਤ ਸਿੰਘ ਨੀਟੂ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।
Website Design and Developed by OJSS IT Consultancy, +91 7889260252,www.ojssindia.in