Skip to content
टाकिंग पंजाब
ਜਲੰਧਰ। ਦਸ਼ਮੇਸ਼ ਪਿਤਾ ਜੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰਦੇਵ ਨਗਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਜੋਧ ਸਿੰਘ ਨੇ ਰਸ ਭਿੰਨਾ ਕੀਰਤਨ ਕੀਤਾ। ਉਪਰੰਤ ਗੁਰੂ ਘਰ ਦੇ ਹੈਡ ਗ੍ਰੰਥੀ ਜਸਵੰਤ ਸਿੰਘ ਜੀ ਗੁਰੂ ਸਾਹਿਬ ਜੀ ਦੇ ਜੀਵਨ ਤੇ ਝਾਤ ਪਵਾਈ। ਉਪਰੰਤ ਭਾਈ ਅਮਰਜੀਤ ਸਿੰਘ ਨਾਗਰਾ ਨੇ ਰਸ ਭਿੰਨਾ ਕੀਰਤਨ ਕੀਤਾ। ਅਖੀਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਸਤਿੰਦਰ ਪਾਲ ਸਿੰਘ ਜੀ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਗਲਾਨੀ ਨੇ ਨਿਭਾਈ । ਇਸਤਰੀ ਸਤਿਸੰਗ ਸਭਾ ਨੇ ਵੀ ਕੀਰਤਨ ਦੀ ਹਾਜ਼ਰੀ ਲਵਾਈ। ਗੁਰੂ ਘਰ ਵਿੱਚ ਸੇਵਾਵਾਂ ਕਰਨ ਵਾਲਿਆਂ ਵਿੱਚ ਹਰਪ੍ਰੀਤ ਸਿੰਘ ਨੀਟੂ ਤੋਂ ਇਲਾਵਾ ਰਜਿੰਦਰ ਸਿੰਘ, ਗੁਰਦੇਵ ਸਿੰਘ ਗੁਰਦੇਵ ਨਗਰ, ਹਰਜਿੰਦਰ ਸਿੰਘ ਕੁੱਕੀ,ਅਮਰਜੀਤ ਸਿੰਘ ਗੁਰਦੇਵ ਨਗਰ, ਚਰਨਜੀਤ ਸਿੰਘ, ਹਰਮਨ ਜੋਤ ਸਿੰਘ, ਪਵਨਪ੍ਰੀਤ ਸਿੰਘ, ਜਪਨੂਰ ਸਿੰਘ, ਸਰਬਜੀਤ ਸਿੰਘ ਧਮੀਜਾ, ਦਲਜੀਤ ਸਿੰਘ ਸੈਣੀ, ਕੁਲਦੀਪ ਸਿੰਘ ਨਾਗੀ, ਇੰਦਰਜੀਤ ਸਿੰਘ, ਅਮਰੀਕ ਸਿੰਘ ਬਠਲਾ, ਹਰਪ੍ਰੀਤ ਸਿੰਘ ਸੋਨੂ, ਹਰਪ੍ਰੀਤ ਸਿੰਘ, ਅਭਿਜੀਤ ਸਿੰਘ ਨਾਲਦੀਪ ਕੌਰ ਸੁਰਜੀਤ ਕੌਰ, ਰਜਿੰਦਰ ਕੌਰ, ਹਰਲੀਨ ਕੌਰ, ਮਨਜੀਤ ਕੌਰ, ਲਖਵਿੰਦਰ ਕੌਰ, ਪ੍ਰੀਤਮ ਕੌਰ ਆਦਿ ਹਾਜ਼ਰ ਸਨ।
Website Design and Developed by OJSS IT Consultancy, +91 7889260252,www.ojssindia.in