India No.1 News Portal
टाकिंग पंजाब
ਉਸ ਲਈ ਬੀਰ ਸਿੰਘ ਦੇ ਨਾਲ ਨਾਲ ਭਾਸ਼ਾ ਵਿਭਾਗ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਜਾਵੇ। ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ਅਤੇ ਅਮਨਦੀਪ ਸਿੰਘ ਬੱਗਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜੋ ਇਹ ਬਿਆਨ ਦਿੱਤਾ ਗਿਆ ਹੈ। ਕੀ ਸਰਕਾਰ ਅਜਿਹੇ ਸਮਾਗਮਾਂ ਵਿੱਚ ਹਿੱਸਾ ਨਾ ਲਏ ਕਿਉਂਕਿ ਸਿੱਖ ਮਾਨ ਮਰਿਆਦਾ ਦਾ ਖਿਆਲ ਸ਼੍ਰੋਮਣੀ ਕਮੇਟੀ ਜਾਂ ਧਾਰਮਿਕ ਜਥੇਬੰਦੀ ਹੀ ਰੱਖ ਸਕਦੀਆਂ ਹਨ। ਅਸੀਂ ਹੁਣ ਵੀ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਤੁਹਾਡੀ ਗੁਰੂ ਸਾਹਿਬ ਉੱਤੇ ਸ਼ਰਧਾ ਤੇ ਕਿਸੇ ਨੂੰ ਸ਼ੱਕ ਨਹੀਂ ਹੈ। ਪਰ ਅੱਗੋਂ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਸਿੱਖ ਮਰਿਆਦਾ ਨੂੰ ਠੇਸ ਲੱਗਣ ਦੀਆਂ ਸੰਭਾਵਨਾਵਾਂ ਬਣੀਆਂ ਰਹਿਣਗੀਆਂ।
ਇਸੇ ਲਈ ਤੁਸੀਂ ਪ੍ਰੋਗਰਾਮ ਕਰਨ ਦੀ ਥਾਂ ਸ਼੍ਰੋਮਣੀ ਕਮੇਟੀ ਨੂੰ ਪ੍ਰੋਗਰਾਮਾਂ ਵਿੱਚ ਸਹਿਯੋਗ ਕਰੋ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਜੇ ਐਸ ਬੱਗਾ, ਸਤਪਾਲ ਸਿੰਘ ਸਿਦਕੀ, ਪਰਮਵੀਰ ਸਿੰਘ ਪਿੰਕਾ, ਹਰਜੋਤ ਸਿੰਘ ਲੱਕੀ, ਗੁਰਵਿੰਦਰ ਸਿੰਘ ਸਿੱਧੂ , ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ), ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ, ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ, ਮਨਵਿੰਦਰ ਸਿੰਘ ਭਾਟੀਆ, ਜਤਿੰਦਰ ਸਿੰਘ ਸੋਨੂ, ਬਬਜੋਤ ਸਿੰਘ ਗੁਰਨਾਮ ਸਿੰਘ, ਪਰਮਵੀਰ ਸਿੰਘ, ਤਰਲੋਚਨ ਸਿੰਘ ਭਸੀਨ ਆਦੀ ਹਾਜ਼ਰ ਸਨ।

Website Design and Developed by OJSS IT Consultancy, +91 7889260252,www.ojssindia.in