ਖਾਲਸਾਈ ਸ਼ਸਤਰ ਮਾਰਚ ਵਿੱਚ ਸਾਮਿਲ ਹੋਣਗੇ ਸ਼ਹੀਦ ਬਾਬਾ ਬਚਿੱਤਰ ਸਿੰਘ ਸੇਵਾ ਮਿਸ਼ਨ ਦੇ ਮੈਂਬਰ
टाकिंग पंजाब
जालंधर। 16 ਜੁਲਾਈ ਨੂੰ ਸਿੱਖ ਤਾਲਮੇਲ ਕਮੇਟੀ, ਸਮੂਹ ਸਿੰਘ ਸੰਭਾਵਾਂ ਤੇ ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਜੋ ਖਾਲਸਾਈ ਸ਼ਸਤਰ ਮਾਰਚ ਗੁਰਦੁਆਰਾ ਗੁਰੂਦੇਵ ਨਗਰ ਨਵੀਂ ਦਾਣਾ ਮੰਡੀ ਤੋਂ ਦੁਪਹਿਰ 3 ਵਜੇ ਆਰੰਭ ਹੋਣਾ ਹੈ। ਉਸ ਵਿੱਚ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ ਜੋ ਆਨੰਦਪੁਰ ਸਾਹਿਬ ਦੇ ਕਿਲੇ ਵਿੱਚ ਦਸ਼ਮੇਸ ਪਿਤਾ ਤੋ ਥਾਪੜਾ ਲੈਕੇ ਮਸਤ ਹਾਥੀ ਨਾਲ ਟਕਰਾ ਗਏ ਸਨ ਅਤੇ ਹਾਥੀ ਨੂੰ ਭਾਜੜਾ ਪਾ ਦਿਤੀਆ ਸਨ, ਦੇ ਨਾਮ ਤੇ ਸਥਾਪਤ ਜਥੇਬੰਦੀ ਸ਼ਹੀਦ ਬਾਬਾ ਬਚਿੱਤਰ ਸਿੰਘ ਸੇਵਾ ਮਿਸ਼ਨ ਵਲੋ ਅਜ ਗੁਰਦੁਆਰਾ ਗੁਰੂ ਅਰਜਨ ਦੇਵ ਨਗਰ ਬਸਤੀ ਮਿੱਠੂ ਵਿਖੇ ਮਿਟਿੰਗ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ ਸੰਗਤਾਂ ਤੋਂ ਇਲਾਵਾ ਸੇਵਾ ਮਿਸ਼ਨ ਦੇ ਸੀਨੀਅਰ ਮੈਂਬਰ ਬੰਟੀ ਰਠੌੜ, ਸੁਖਦੇਵ ਸਿੰਘ ਪਰਮਾਰ, ਸੰਨੀ ਸਿੰਘ ਰਠੌੜ, ਮੰਗਲ ਸਿੰਘ, ਸ਼ਮਸ਼ੇਰ ਸਿੰਘ, ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦੇ ਨੁਮਾਇੰਦੇ ਜਸਬੀਰ ਸਿੰਘ ਮਾਨ, ਵਿਕਰਮਜੀਤ ਸਿੰਘ ਨੰਬਰਦਾਰ,ਸਤਨਾਮ ਸਿੰਘ, ਦੀਪਕ ਸਿੰਘ ਤੇ ਗੁਰਦੁਆਰਾ ਗੁਰੂ ਨਾਨਕ ਨਗਰ ਪ੍ਰਬੰਧਕ ਕਮੇਟੀ, ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਪ੍ਰਬੰਧਕ ਕਮੇਟੀ, ਗੁਰਦੁਆਰਾ ਗੁਰੂ ਅਰਜਨ ਦੇਵ ਨਗਰ ਪ੍ਰਬੰਧਕ ਕਮੇਟੀ ਦੇ ਸਮੁਹ ਮੈਂਬਰ ਸਾਮਿਲ ਸਨ।
ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਵੱਡੀ ਗਿਣਤੀ ਵਿੱਚ ਸੇਵਾ ਮਿਸ਼ਨ ਦੇ ਮੈਂਬਰ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਨਾਲ ਲੈ ਕੇ ਸ਼ਾਮਲ ਹੋਣਗੇ, ਅਤੇ ਸਿੱਖ ਤਾਲਮੇਲ ਕਮੇਟੀ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਕੀਤਾ ਜਾਵੇਗਾ, ਤਾਂ ਜੋ ਸ਼ਸਤਰ ਮਾਰਚ ਨੂੰ ਵੱਧ ਤੋਂ ਵੱਧ ਵਿਸ਼ਾਲ ਕੀਤਾ ਜਾ ਸਕੇ। ਇਸ ਮੌਕੇ ਤੇ ਸਿੱਖ ਤਾਲਮੇਲ ਕਮੇਟੀ ਤੇ ਸਿੰਘ ਸਭਾਵਾਂ ਤੇ ਹੋਰ ਜਥੇਬੰਦੀਆਂ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਸਤਪਾਲ ਸਿੰਘ ਸਿਦਕੀ, ਹਰਪ੍ਰੀਤ ਸਿੰਘ ਨੀਟੂ, ਹਰਵਿੰਦਰ ਸਿੰਘ ਚਿਟਕਾਰਾ, ਗੁਰਵਿੰਦਰ ਸਿੰਘ ਸਿੱਧੂ, ਗੁਰਜੀਤ ਸਿੰਘ ਸਤਨਾਮੀਆ, ਵਿੱਕੀ ਸਿੰਘ ਖਾਲਸਾ, ਜਰਨੈਲ ਸਿੰਘ, ਕਰਨੈਲ ਸਿੰਘ, ਗੁਰਪ੍ਰੀਤ ਸਿੰਘ, ਸ਼ਮਿੰਦਰ ਸਿੰਘ, ਕਰਨਵੀਰ ਸਿੰਘ, ਪਰਮਿੰਦਰ ਸਿੰਘ, ਪ੍ਰਭਜੋਤ ਸਿੰਘ, ਪਰਮਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਮਨਪ੍ਰੀਤ ਸਿੰਘ,ਮਨੂ, ਸਿਮਰਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ, ਜਗਬੀਰ ਸਿੰਘ, ਸੂਰਜ ਸਿੰਘ, ਪ੍ਰਿੰਸ ਸਿੰਘ, ਮਨਦੀਪ ਸਿੰਘ, ਗੁਰਮੇਲ ਸਿੰਘ, ਮਲਕੀਤ ਸਿੰਘ ਵਿਸ਼ੇਸ਼ ਤੌਰ ਤੇ ਮੀਟਿੰਗ ਵਿੱਚ ਸ਼ਾਮਲ ਹੋਏ।