ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਚ ਨਵੇਂ ਸੈਸ਼ਨ ਦਾ ਸੁੱਭ ਆਰੰਭ

शिक्षा

ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਨਵੇਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਦਿੱਤੀ ਵਧਾਈ 

टाकिंग पंजाब

ਜਲੰਧਰ। ਮੇਹਰ ਚੰਦ ਪੋਲੀਟੈਕਨਿਕ ਕਾਲਜ, ਜਲੰਧਰ ਵਿਖੇ ਨਵੇਂ ਸੈਸ਼ਨ ਦਾ ਸੁੱਭ ਆਰੰਭ ਹਵਨ ਕੁੰਢ ਵਿੱਚ ਅਹੂਤੀਆਂ ਪਾ ਕੇ ਮੰਤਰ ਉਚਾਰਣ ਨਾਲ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਹਾਜਿਰ ਸਨ। ਇਸ ਮੌਕੇ ਜਸਟਿਸ ਐਨਕੇ ਸੂਦ, ਸੇਠ ਕੁੰਦਨ ਲਾਲ ਅਗਰਵਾਲ, ਸ੍ਰੀ ਅਜੇ ਗੋਸਵਾਮੀ, ਸ੍ਰੀ ਸੁਧੀਰ ਸ਼ਰਮਾ, ਪ੍ਰਿੰਸੀਪਲ ਸ੍ਰੀ ਰਾਕੇਸ਼ ਸ਼ਰਮਾ, ਪ੍ਰਿੰਸੀਪਲ ਐਸਕੇ ਗੋਤਮ, ਪ੍ਰਿੰਸੀਪਲ ਰਵਿੰਦਰ ਸ਼ਰਮਾ, ਪ੍ਰਿੰਸੀਪਲ ਵਿਜੈ ਸ਼ਰਮਾ, ਸ੍ਰੀ ਵਾਸਦੇਵ ਸ਼ਰਮਾ ਤੇ ਸ੍ਰੀ ਆਰਕੇ ਚੌਧਰੀ ਹਾਜਿਰ ਸੀ।

   ਇਹ ਸਮਾਗਮ ਮਹਾਤਮਾ ਆਨੰਦ ਸਵਾਮੀ ਆਡੀਟੋਰੀਅਮ ਦੀ ਬਿਲਡਿੰਗ ਵਿੱਚ ਕੀਤਾ ਗਿਆ ਜੋ ਕਿ ਨਵੇਂ ਵਿਦਿਆਰਥੀਆਂ ਨਾਲ ਖਚਾਖਚ ਭਰਿਆ ਹੋਇਆ ਸੀ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਨਵੇਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਮਿਹਨਤ ਲਗਨ ਅਤੇ ਦ੍ਰਿੜਤਾ ਨਾਲ ਵਿਦਿਆਰਥੀ ਸਭ ਕੁਝ ਹਾਸਿਲ ਕਰ ਸਕਦੇ ਹਨ।

  ਉਹਨਾਂ ਨੇ ਪੁਰਾਣੇ ਵਿਦਿਆਰਥੀਆਂ ਦੀ ਸਫਲਤਾ ਦਾ ਹਵਾਲਾ ਦੇ ਕੇ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ।ਉਹਨਾਂ ਕਿਹਾ ਕਿ ਮਾਪੇ- ਅਧਿਆਪਕ ਅਤੇ ਵਿਦਿਆਰਥੀਆਂ ਦੇ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਹੀ ਵਿਦਿਆਰਥੀ ਸਫਲਤਾ ਦੇ ਉੱਚ ਸ਼ਿਖਰ ਤੇ ਪੁਹੰਚਦਾਂ ਹੈ।

  ਜਸਟਿਸ ਐਨਕੇ ਸੂਦ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਸਾਰੇ ਬੱਚਿਆ ਨੇ ਮੇਹਨਤ ਕਰਕੇ ੳੁੱਚ ਕੋਟੀ ਦਾ ਇੰਜੀਨਿਅਰ ਬਣਨਾ ਹੈ ਤੇ ਆਪਣੇ ਕਾਲਜ ਦਾ ਨਾਂ ਰੋਸ਼ਨ ਕਰਨਾ ਹੈ। ਉਹਨਾਂ ਹਰ ਇੱਕ ਵਿਦਿਆਰਥੀ ਨੂੰ ਆਪਣਾ ਲਕਸ਼ ਨਿਰਧਾਰਤ ਕਰਨ ਲਈ ਕਿਹਾ। ਮੰਚ ਦਾ ਸੰਚਾਲਨ ਦਯਾਨੰਦ ਚੇਤਨਾ ਮੰਚ ਦੇ ਪ੍ਰਧਾਨ ਸ੍ਰੀ ਪ੍ਰਭੂਦਿਆਲ ਨੇ ਕੀਤਾ। ਇਸ ਉਪਰੰਤ ਸਮੂਹ ਵਿਦਿਆਰਥੀਆਂ ਨੂੰ ਕਾਲਜ ਕੈਂਪਸ ਦਾ ਰਾਉਂਡ ਲਗਵਾਇਆ ਗਿਆ।

Leave a Reply

Your email address will not be published. Required fields are marked *