ਲੋਕਾਂ ਨੂੰ ਧਰਮਾਂ ਦੇ ਨਾਮ ਤੇ ਵਰਗਲਾ ਕੇ ਧਰਮ ਪਰਿਵਰਤਨ ਦੀ ਲਹਿਰ ਬਰਦਾਸ਼ਤ ਨਹੀ ਕਰਾਗੀ ਸਿੱਖ ਤਾਲਮੇਲ ਕਮੇਟੀ

धर्म

ਸਿੱਖ ਤਾਲਮੇਲ ਕਮੇਟੀ ਕਿਹਾ… ਸਿੱਖ ਪਾਖੰਡਵਾਦ ਦੇ ਵਿਰੁੱਧ ਹਨ, ਕਿਸੇ ਧਰਮ ਦੇ ਵਿਰੁੱਧ ਨਹੀਂ

टाकिंग पंजाब 

जालंधर। ਪਿਛਲੇ ਕੁਝ ਸਮੇਂ ਤੋਂ ਪਾਖੰਡਵਾਦ ਤੇ ਚਮਤਕਾਰਾਂ ਦੇ ਨਾਂਮ ਤੇ ਲੋਕਾਂ ਦਾ ਧਰਮ ਪਰਿਵਰਤਨ ਕਰਾਉੁਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਸਿੱਖ ਡੱਟ ਕੇ ਵਿਰੋੁਧ ਖੜ੍ਹੇ ਹਨ। ਅਸੀਂ ਸਪਸ਼ਟ ਕਰਨਾ ਚਾਹੁੰਦੇ ਹਾਂ ਪਾਖੰਡਵਾਦ ਚਮਤਕਾਰ ਤੇ ਲੋਕਾਂ ਵਿੱਚ ਬਿਮਾਰੀਆਂ ਦੂਰ ਤਰਨ ਦੇ ਭਰਮ ਭੁਲੇਖੇ ਪਾ ਕੇ ਕਿਸੇ ਨੇ ਵੀ ਧਰਮ ਤਬਦੀਲ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਸਿੱਖ ਤਾਲਮੇਲ ਕਮੇਟੀ ਤੇ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਕਿਸੇ ਤਰ੍ਹਾਂ ਵੀ ਇਹ ਬਰਦਾਸ਼ਤ ਨਹੀਂ ਕਰਨਗੀਆਂ ਤੇ ਡਟ ਕੇ ਇਸ ਵਿਰੁੱਧ ਸਟੈਂਡ ਲਿਆ ਜਾਵੇਗਾ।

   ਭਾਵੇਂ ਇਸ ਲਈ ਸਾਨੂੰ ਕਿਸ ਹੱਦ ਤਕ ਵੀ ਜਾਣਾ ਪਿਆ ਅਸੀਂ ਜਾਵਾਂਗੇ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ,ਸਤਪਾਲ ਸਿੰਘ ਸਿਦਕੀ, ਵਰਿੰਦਰ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਚਿਟਕਾਰਾ, ਹਰਜਿੰਦਰ ਸਿੰਘ ਵਿੱਕੀ ਖਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਕਿ ਅਸੀਂ ਪਾਖੰਡਵਾਦ ਦੇ ਖ਼ਿਲਾਫ਼ ਹਾਂ।

  ਸਭ ਧਰਮਾਂ ਦਾ ਸਤਿਕਾਰ ਕਰਨਾ ਜਿਸ ਵਿੱਚ ਹਿੰਦੂ ਹੋਣ, ਮੁਸਲਮਾਨ ਹੋਣ ਜਾਂ ਇਸਾਈ ਹੋਣ ਸਾਨੂੰ ਸਾਡੇ ਗੁਰੂ ਸਾਹਿਬਾਨ ਨੇ ਸਿਖਾਇਆ ਹੈ। ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚਾਂਦਨੀ ਚੌਕ ਵਿੱਚ ਹਰ ਧਰਮ ਦਾ ਸਤਿਕਾਰ ਕਰਨ ਦੀ ਜਾਚ ਸਾਨੂੰ ਸਿਖਾਈ ਹੈ, ਪਰ ਪੰਜਾਬ ਵਿੱਚ ਲੋਕਾਂ ਨੂੰ ਧਰਮਾਂ ਦੇ ਨਾਮ ਤੇ ਵਰਗਲਾ ਕੇ ਧਰਮ ਪਰਿਵਰਤਨ ਦੀ ਲਹਿਰ ਚਲਾਈ ਜਾ ਰਹੀ ਹੈ, ਉਹ ਅਸੀਂ ਕਿਸੇ ਕੀਮਤ ਤੇ ਵੀ ਬਰਦਾਸ਼ਤ ਨਹੀ ਕਰਾਗੇ।

  ਇਸ ਲਈ ਵੱਖ ਵੱਖ ਧਰਮਾਂ ਦੇ ਨੁਮਾਇੰਦੇ ਲੈ ਕੇ ਸਮੁੱਚੇ ਸ਼ਹਿਰ ਦੀ ਇਕ ਕਮੇਟੀ ਬਣਾਈ ਜਾਵੇਗੀ ਤਾਂ ਕਿ ਕੋਈ ਵੀ ਧਰਮ ਦੇ ਨਾਂ ਤੇ ਵਖਰੇਵਾਂ ਪੈਦਾ ਨਾ ਕਰ ਸਕੇ ਅਤੇ ਪਾਖੰਡਵਾਦ ਤੇ ਰੋਕ ਲਗਾਈ ਜਾ ਸਕੇ।

  ਇਸ ਮੋਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਬਾਵਾ ਖਰਬੰਦਾ ਲਖਬੀਰ ਸਿੰਘ ਲਕੀ, ਗੁੁਰਦੀਪ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ, ਬਿੱਧੀ ਸਿੰਘ, ਜਤਿੰਦਰ ਸਿੰਘ ਕੋਹਲੀ, ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਅਰਵਿੰਦਰ ਸਿੰਘ ਬਬਲੂ, ਬਲਜੀਤ ਸਿੰਘ ਸੰਟੀ, ਸਵਰਨ ਸਿੰਘ ਚੱਢਾ, ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

Leave a Reply

Your email address will not be published. Required fields are marked *