ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ… ਨਾਨ ਟੀਚਿੰਗ ਸਟਾਫ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਪੂਰਾ
टाकिंग पंजाब
ਜਲੰਧਰ । ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਾਲਜਾਂ ਵਿਚ ਕੰਮ ਕਰਦੇ ਨਾਨ-ਟੀਚਿੰਗ ਅਮਲੇ ਨੂੰ ਯੂ.ਜੀ.ਸੀ. ਪੇ ਸਕੇਲਜ਼ ਅਨੁਸਾਰ ਨਵਾਂ ਪੇ ਕਮਿਸ਼ਨ ਦੇਣ ਦੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ। ਉਹਨਾਂ ਨੇ ਟੀਚਿੰਗ ਸਟਾਫ ਨੂੰ ਨਵਾਂ ਪੇ ਕਮਿਸ਼ਨ ਦੇਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਨਾਨ ਟੀਚਿੰਗ ਸਟਾਫ ਦੀ ਵੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇ।

ਉਹਨਾਂ ਕਿਹਾ ਕਿ ਦੇਸ਼ ਦੇ ਸਾਰੇ ਰਾਜਾਂ ਵਿੱਚ ਨਾਨ-ਟੀਚਿੰਗ ਸਟਾਫ ਦੇ ਪੇ ਕਮਿਸ਼ਨ ਦਾ ਲਾਭ ਦਿਤਾ ਗਿਆ ਹੈ। ਪੰਜਾਬ ਵਿੱਚ ਵੀ ਇਹ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਟਾਫ ਦੀ ਇਹ ਮੰਗ ਪੂਰੀ ਕਰਨ ਨਾਲ ਕਾਲਜਾਂ ਵਿੱਚ ਇੱਕ ਨਵੀਂ ਊਰਜਾ ਦਾ ਸੰਚਾਰ ਹੋਵੇਗਾ। ਉਹਨਾਂ ਦੁਹਰਾਇਆ ਕਿ ਨਾਨ-ਟੀਚਿੰਗ ਸਟਾਫ ਵੀ ਟੀਚਿੰਗ ਸਟਾਫ ਦੇ ਮੋਢੇ ਨਾਲ ਮੋਢਾ ਜੋੜ ਕੇ ਉਚੇਰੀ ਸਿੱਖਿਆ ਤੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦਾ ਹੈ। ਇਸ ਲਈ ਨਾਨ-ਟੀਚਿੰਗ ਸਟਾਫ ਨੂੰ ਵੀ ਬਣਦਾ ਸਨਮਾਨ ਦਿੰਦੇ ਹੋਏ ਨਵਾਂ ਪੇਅ ਕਮਿਸ਼ਨ ਦਿੱਤਾ ਜਾਵੇ।