ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਨੀਵਾਰ ਨੂੰ

आज की ताजा खबर धर्म

ਭਾਈ ਜੁੁਝਾਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਉਚੇਚੇ ਤੌਰ ਤੇ ਪਹੁੰਚ ਰਹੇ ਹਨ ਸਮਾਗਮ ਵਿਚ

टाकिंग पंजाब

जालंधर। ਸੋਢੀ ਸੁਲਤਾਨ ਚੌਥੇ ਅਵਤਾਰ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਦਿਨ ਸ਼ਨੀਵਾਰ ਸ਼ਾਮ ਸੱਤ ਵਜੇ ਤੋਂ ਰਾਤ ਦੱਸ ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਵਿਖੇ ਹੋ ਰਹੇ ਹਨ, ਜਿਸ ਵਿਚ ਭਾਈ ਜੁੁਝਾਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਉਚੇਚੇ ਤੌਰ ਤੇ ਪਹੁੰਚ ਰਹੇ ਹਨ।

  ਉਨ੍ਹਾਂ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ ਹਜੂਰੀ ਰਾਗੀ ਅਤੇ ਭਾਈ ਜਸਬੀਰ ਸਿੰਘ ਹੈੱਡ ਗ੍ਰੰਥੀ ਕੀਰਤਨ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਹ ਜਾਣਕਾਰੀ ਗੁਰੂ ਘਰ ਦੇ ਮੁੱਖ ਸੇਵਾਦਾਰ ਰਾਜਿੰਦਰ ਸਿੰਘ ਮਿਗਲਾਨੀ ਤੇ ਹਰਪ੍ਰੀਤ ਸਿੰਘ ਨੀਟੂ ਨੇ ਦਿੱਤੀ, ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਸਮੁੱਚੇ ਪਰਿਵਾਰਾਂ ਨੂੰ ਅਸੀਂ ਬੇਨਤੀ ਕਰਦੇ ਹਾਂ। ਉਹ ਬੱਚਿਆਂ ਨੂੰ ਨਾਲ ਲੈ ਕੇ ਆਏ ਇਸ ਢੰਗ ਨਾਲ ਅਸੀਂ ਬੱਚਿਆਂ ਨੂੰ ਗੁਰ ਇਤਿਹਾਸ ਬਾਰੇ ਜਾਣਕਾਰੀ ਦੇ ਸਕਦੇ ਹਾਂ।

ਅਸੀਂ ਬੇਨਤੀ ਕਰਦੇ ਹਾਂ ਕਿ ਉਹ ਬੱਚਿਆਂ ਨੂੰ ਨਾਲ ਲੈ ਕੇ ਆਏ ਇਸ ਢੰਗ ਨਾਲ ਅਸੀਂ ਬੱਚਿਆਂ ਨੂੰ ਗੁਰ ਇਤਿਹਾਸ ਬਾਰੇ ਜਾਣਕਾਰੀ ਦੇ ਸਕਦੇ ਹਾਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਪ੍ਰਦੇਸੀ, ਵਿੱਕੀ ਸਿੰਘ ਖ਼ਾਲਸਾ, ਰਾਜਿੰਦਰ ਸਿੰਘ ਗੁਰਦੇਵ ਨਗਰ, ਹਰਜਿੰਦਰ ਸਿੰਘ ਪਰੂਥੀ, ਭਾਈ ਜਸਬੀਰ ਸਿੰਘ, ਦਰਸ਼ਨ ਲਾਲ ਹਾਜ਼ਰ ਸਨ।

 

Leave a Reply

Your email address will not be published. Required fields are marked *