ਟਾਕਿਂਗ ਪੰਜਾਬ
ਜਲੰਧਰ। ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਰਾਹੁਲ ਨਾਮ ਦਾ ਵਿਅਕਤੀ ਵੱਲੋਂ ਸ਼ਰ੍ਹੇਆਮ ਸੋਸ਼ਲ ਮੀਡੀਆ ਤੇ ਸਿੱਖਾਂ ਨੂੰ ਘਰੋਂ ਕੱਢ ਕੇ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ. ਇਸ ਰਾਹੁਲ ਦੇ ਧਮਕੀਆਂ ਦੇਣ ਦੇ 48 ਘੰਟੇ ਬੀਤ ਜਾਣ ਤੋਂ ਬਾਅਦ ਵੀ ਨਾ ਤਾਂ ਉਸ ਵਿਅਕਤੀ ਤੇ ਕੋਈ Fir ਹੋਈ ਹੈ ਤੇ ਨਾ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਨਾਗੀ, ਗੁਰਿੰਦਰ ਸਿੰਘ ਸਿੱਧੂ,ਹਰਵਿੰਦਰ ਸਿੰਘ ਚਿਟਕਾਰਾ ਤੇ ਵਿੱਕੀ ਸਿੰਘ ਖ਼ਾਲਸਾ ਨੇ ਇਸ ਦਾ ਕੜਾ ਵਿਰੋਧ ਜਤਾਇਆ ਹੈ।
ਏਨਾ ਆਗੂਆਂ ਨੇ ਕਿਹਾ ਕਿ ਇਹ ਵਿਅਕਤੀ ਸ਼ਰ੍ਹੇਆਮ ਧਮਕੀਆਂ ਦੇ ਰਿਹਾ ਹੈ ਪਰ ਸਰਕਾਰ ਦੇ ਸਿਰ ਤੇ ਕੋਈ ਜੂੰ ਤੱਕ ਨਹੀਂ ਸਰਕ ਰਹੀ, ਕਿ ਆਮ ਆਦਮੀ ਦੀ ਸਰਕਾਰ ਸਿੱਖਾਂ ਦਾ ਕਤਲੇਆਮ ਹੋਵੇ ਇਹ ਉਡੀਕ ਰਹੀ ਹੈ ? ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਚਿਤਾਵਨੀ ਦੇਣਾ ਚਾਹੁੰਦੇ ਹਾਂ ਕਿ ਤੁਰੰਤ ਰਾਹੁੁਲ ਨਾਮ ਦੇ ਵਿਅਕਤੀ ਤੇ ਕਾਰਵਾਈ ਕੀਤੀ ਜਾਏ, ਨਹੀਂ ਤਾਂ ਜਲੰਧਰ ਦੀਆਂ ਸਿੱਖ ਜਥੇਬੰਦੀਆਂ, ਦਲਿਤ ਜਥੇਬੰਦੀਆਂ ਤੇ ਹੋਰ ਘੱਟ ਗਿਣਤੀ ਭਾਈਚਾਰਾ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਗੇ|
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀਆਂ ਸਮੁੱਚੀਆਂ ਇਨਸਾਫ਼ਪਸੰਦ ਤਾਕਤਾਂ ਨੂੰ ਅਪੀਲ ਕੀਤੀ ਕਰਦੇ ਹਾਂ ਕਿ ਤੁਰੰਤ ਇਸ ਮੁੰਡੇ ਤੇ ਕਾਰਵਾਈ ਦੀ ਆਵਾਜ਼ ਬੁਲੰਦ ਕਰਨ। ਉਕਤ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਤੇ ਸਖ਼ਤ ਸਟੈਂਡ ਲੈਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਇਸ ਵਿਅਕਤੀ ਖਿਲਾਫ ਕਾਰਵਾਈ ਕਰਵਾਉਣ ਲਈ ਕਹਿਣ.
ਇਸ ਮੌਕੇ ਤੇ ਹਰਪ੍ਰੀਤ ਸਿੰਘ ਸੋਨੂੰ, ਸੰਨੀ ਸਿੰਘ ਉਬਰਾਏ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਪਰਮਿੰਦਰ ਸਿੰਘ ਟਕਰ, ਬਾਵਾ ਖਰਬੰਦਾ, ਲਖਬੀਰ ਸਿੰਘ ਲਕੀ, ਗੁੁਰਦੀਪ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ, ਪ੍ਰਬਜੋਤ ਸਿੰਘ ਖਾਲਸਾ, ਜਤਿੰਦਰ ਸਿੰਘ ਕੋਹਲੀ, ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਅਰਵਿੰਦਰ ਸਿੰਘ ਬਬਲੂ, ਬਲਜੀਤ ਸਿੰਘ ਸੰਟੀ,ਸਵਰਨ ਸਿੰਘ ਚੱਢਾ, ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ, ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।