ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 41 ਅਖੰਡ ਪਾਠਾ ਦੇ ਸੰਪੂਰਨ ਭੋਗ ਅਰਦਾਸ ਤੋਂ ਉਪਰੰਤ ਹੋਈ ਸ਼ਹੀਦੀ ਸਮਾਗਮ ਦੀ ਆਰੰਭਤਾ
ਟਾਕਿੰਗ ਪੰਜਾਬ
ਜਲੰਧਰ । ਗੁਰਦੁਆਰਾ ਸ਼ਹੀਦਾਂ ਮੱਖੂ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸਲਾਨਾ ਸ਼ਹੀਦੀ ਗੁਰਮਤਿ ਸਮਾਗਮ ਜੋੜ ਮੇਲੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਨਾਲ ਮਨਾਏ ਗਏ। ਕਾਰ ਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਤੋਂ ਪਾਰਵਰਸਾਏ ਸ਼੍ਰੀ ਮਾਨ ਸੰਤ ਬਾਬਾ ਘੋਲਾਂ ਸਿੰਘ ਜੀ, ਸੰਤ ਬਾਬਾ ਸ਼ਿੰਦਰ ਸਿੰਘ ਜੀ ਅਤੇ ਸੰਤ ਬਾਬਾ ਅਵਤਾਰ ਸਿੰਘ ਚੰਦ ਮੁੱਖ ਪ੍ਰਬੰਧਕ ਦੇ ਸੁਚੱਜੇ ਪ੍ਰਬੰਧਾਂ ਅਤੇ ਸਮੂਹ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਅਤੇ ਸ਼ਰਧਾ ਭਾਵਨਾ ਨਾਲ ਮਨਾਏ ਗਏ ਸਲਾਨਾ ਸ਼ਹੀਦੀ ਗੁਰਮਤਿ ਸਮਾਗਮ ਨਾਲ-ਨਾਲ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ, ਰਾਤਰੀ ਦਿਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਦਿੱਤੀ । ਉਹਨਾਂ ਦਸਿਆ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 22 ਨਵੰਬਰ ਤੋਂ 26 ਦਸੰਬਰ ਤੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 41 ਅਖੰਡ ਪਾਠਾ ਦੇ ਸੰਪੂਰਨ ਭੋਗ ਅਰਦਾਸ ਤੋਂ ਉਪਰੰਤ ਇਕ ਖੁੱਲੇ ਤੇ ਸੁੰਦਰ ਦੀਵਾਨ ਹਾਲ ਵਿੱਚ ਸ਼ਹੀਦੀ ਸਮਾਗਮ ਦੀ ਆਰੰਭਤਾ ਹੋਈ। ਗੁਰਦੁਆਰਾ ਸ਼ਹੀਦਾਂ ਵਿਚ ਇਸ ਮੌਕੇ ਬਾਬਾ ਗੁਰਨਾਮ ਸਿੰਘ ਯੂਪੀ ਵਾਲੇ, ਬਾਬਾ ਅਵਤਾਰ ਸਿੰਘ, ਬਾਬਾ ਬਖਸ਼ੀਸ਼ ਸਿੰਘ ਮੁਰਾਣੇ ਵਾਲੇ, ਬਾਬਾ ਗੁਰਭੇਜ ਸਿੰਘ ਚੋਹਲਾ ਸਾਹਿਬ. ਬਾਬਾ ਜਗਤਾਰ ਸਿੰਘ ਸਹੀਦਾ ਵਾਲੇ, ਬਾਬਾ ਨਿਹਾਲ ਸਿੰਘ ਮੋਜ਼ੂਦ ਸਨ। ਇਸ ਮੌਕੇ ਬਿਧੀ ਚੰਦੀਏ, ਬਾਬਾ ਦਿਲਬਾਗ ਸਿੰਘ ਆਰਫਕੇ, ਬਾਬਾ ਭੀਮ ਸਿੰਘ, ਬਾਬਾ ਕਸ਼ਮੀਰਾ ਸਿੰਘ, ਢਾਡੀ ਮਿਲਖਾ ਸਿੰਘ ਮੌਜੀ, ਕਥਾਵਾਚਕ ਕੁਲਵੰਤ ਸਿੰਘ ਲੁਧਿਆਣਾ ਵਾਲੇ, ਗੁਰਜੀਤ ਸਿੰਘ ਮਾਨੋਚਾਹਲ, ਬਾਬਾ ਦਵਿੰਦਰ ਸਿੰਘ, ਹਰਭਜਨ ਸਿੰਘ ਸਭਰਾ, ਬਾਬਾ ਅਵਤਾਰ ਸਿੰਘ ਹੈਡ ਗ੍ਰੰਥੀ, ਸਰਪੰਚ ਮੇਹਰ ਸਿੰਘ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਈ ਕਾਹਲੋ ਆਦਿ ਮੋਜ਼ੂਦ ਸਨ।