ਨਗਰ ਕੀਰਤਨ ਵਿੱਚ ਕੜਾਕੇ ਦੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਲਵਾਈ ਹਾਜ਼ਰੀ
ਟਾਕਿਂਗ ਪੰਜਾਬ
ਫਿਲੌਰ। ਪਿੰਡ ਫਲਪੋਤਾ ਫਿਲੌਰ ਜਲੰਧਰ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਅਤੇ ਰਾਤ ਨੂੰ ਦੀਵਾਨ ਸਜਾਏ ਗਏ ,ਜਿਸ ਵਿਚ ਵਿਸ਼ੇਸ਼ ਤੌਰ ਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਅਤੇ ਗੁਰੂਦੁਆਰਾ ਸਿੰਘਾ ਸ਼ਹੀਦੀ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਹਾਜ਼ਰੀ ਲਵਾਈ, ਨਗਰ ਕੀਰਤਨ ਦੋਰਾਨ ਪੰਥ ਦੇ ਸਿਰਮੌਰ ਧਾਰਮਿਕ ਬੁਲਾਰਿਆਂ ਅਤੇ ਨਗਰ ਕੀਰਤਨ ਦੇ ਪੜਾਵਾਂ ਤੇ ਚਾਹ ਪਕੌੜੇ ਤੇ ਹੋਰ ਲੰਗਰ ਲਾਉਣ ਵਾਲਿਆਂ ਦਾ ਨਗਰ ਕੀਰਤਨ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਇਹ ਨਗਰ ਕੀਰਤਨ ਫਲਪੋਤਾ ਪਿੰਡ ਦੀਆਂ ਪਰਕਰਮਾਂ ਕਰਨ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ, ਜਿੱਥੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਨੇ ਕੀਤੀ ਅਤੇ ਲੰਗਰ ਸਮਾਪਤੀ ਤੋਂ ਉਪਰੰਤ ਰਾਤਰੀ ਦੀਵਾਨ ਸਜਾਏ ਗਏ ਜਿਸ ਵਿਚ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾ ਕੇ ਸੰਗਤਾਂ ਨੂੰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਹਰ ਸਾਲ ਦੀ ਤਰ੍ਹਾਂ ਪਿੰਡ ਵਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅਤੇ ਦੀਵਾਨ ਸਜਾਏ ਜਾਣ ਦੀ ਕੜੀ ਪਿਛਲੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਖੇ ਅਖੰਡ ਪਾਠ ਦੇ ਮਦਭਾਗ ਦੀ ਅਰਦਾਸ ਤੋਂ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਦੀ ਅਰੰਭਤਾ ਹੋਈ। ਨਗਰ ਕੀਰਤਨ ਵਿੱਚ ਕੜਾਕੇ ਦੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਵਾਈ ਇਹ ਨਗਰ ਕੀਰਤਨ ਪਿੰਡ ਦੇ ਕਈ ਪੜਾਵਾਂ ਰੁਕਿਆ ਜਿਥੇ ਸ਼ਰਧਾਵਾਨ ਸੰਗਤਾਂ ਵਲੋਂ ਨਗਰ ਕੀਰਤਨ’ਚ ਸ਼ਾਮਲ ਸੰਗਤਾਂ ਨੂੰ ਚਾਹ ਪਕੌੜੇ ਤੇ ਹੋਰ ਕਈ ਪ੍ਰਕਾਰ ਦੇ ਲੰਗਰ ਛਕਾਕੇ ਸੇਵਾ ਕੀਤੀ ਗਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਂਟ ਕੀਤੇ ਗਏ ਅਤੇ ਪੰਜ ਪਿਆਰਿਆਂ ਦਾ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ ਅਤੇ ਨਗਰ ਕੀਰਤਨ ਪ੍ਰਬੰਧਕ ਵਲੋਂ ਸੇਵਾ ਕਰਨ ਵਾਲਿਆਂ ਨੂੰ ਗੁਰੂ ਘਰ ਵਲੋਂ ਸਿਰੀਪਾਓ ਦੇ ਕੇ ਸਨਮਾਨ ਕੀਤਾ ਗਿਆ ਨਗਰ ਕੀਰਤਨ ਪਿੰਡ ਦੇ ਵਖ ਵਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਪਹੁੰਚਿਆ ਜਿੱਥੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਰਾਤਰੀ ਦੀਵਾਨ ਸਜਾਏ ਗਏ। ਭਾਈ ਖਾਲਸਾ ਨੇ ਦਸਿਆ ਕਲ ਨੂੰ ਰੱਖੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੋਂ ਇਲਾਵਾ ਕਈ ਮਹਾਂਪੁਰਸ਼ ਹਾਜ਼ਰੀ ਲਵਾ ਕੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਇਤਿਹਾਸ ਅਤੇ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਉਣਗੇ ਇਸ ਮੌਕੇ ਤੇ ਮੁੱਖ ਪ੍ਰਬੰਧਕ ਨਿਰਮਲ ਸਿੰਘ ਤੇ ਹੋਰਾਂ ਵੱਲੋਂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਅਤੇ ਨਗਰ ਕੀਰਤਨ ਸ਼ਾਮਲ ਪਤਵੰਤਿਆਂ ਦਾ ਸੀਰੀਪਾਓ ਦੇ ਕੇ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।