ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪੰਜ ਪਿਆਰਿਆਂ ਦੀ ਅਗਵਾਈ ਸਜਾਇਆ ਗਿਆ ਨਗਰ ਕੀਰਤਨ

धर्म

ਟਾਕਿਂਗ ਪੰਜਾਬ

ਜਲੰਧਰ। ਗੁਰੂਦੁਵਾਰਾ ਬਾਬਾ ਇੰਦਰ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਬੁੱਗਲਿਆਵਾਲੀ ਨੇੜੇ ਹਨੂੰਮਾਨਗੜ੍ਹ ਰਾਜਿਸਥਾਨ ਤੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪੰਜ ਪਿਆਰਿਆਂ ਦੀ ਅਗਵਾਈ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਜਗਜੀਵਨ ਸਿੰਘ ਬੁੱਢਾ ਦਲ ਅਤੇ ਸਥਾਨਕ ਹਜ਼ਾਰਾਂ ਸੰਗਤਾਂ ਦੇ ਸਹਿਯੋਗ ਨਾਲ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਜੋਂ ਪਿੰਡ ਦੇ 10 ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਬੁੰਗਾ ਬਾਬਾ ਇੰਦਰ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਾਪਸ ਪਰਤਿਆ।     ਜਿਥੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਮੁਖ ਪ੍ਰਬੰਧਕ ਜਥੇਦਾਰ ਬਾਬਾ ਜਗਜੀਵਨ ਸਿੰਘ ਜੀ ਨੇ ਕੀਤੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਨਗਰ ਕੀਰਤਨ ਦੇ ਵਖ ਵਖ ਪੜਾਵਾਂ ਤੇ ਸ਼ਰਧਾਵਾਨ ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਸੀਰੀਪਾਉ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਂਟ ਕੀਤੇ ਗਏ ਅਤੇ ਸੰਗਤਾਂ ਨੂੰ ਕਈ ਤਰ੍ਹਾਂ ਦੇ ਲੰਗਰ ਛਕਾਏ ਗਏ ਅਤੇ ਸੇਵਾ ਕਰਨ ਵਾਲੇ ਸੇਵਾਦਾਰਾਂ ਤੇ ਮੁੱਖ ਸਖਸੀਅਤਾਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਜਗਜੀਵਨ ਸਿੰਘ ਰਾਜਿਸਥਾਨ ਵਲੋਂ ਸੀਰੀਪਾਉ ਬਖਸ਼ਿਸ਼ ਕਰ ਕੇ ਸਨਮਾਨ ਕੀਤਾ ਗਿਆ।         ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਗਰ ਕੀਰਤਨ’ਚ ਵਿਸ਼ੇਸ਼ ਤੌਰ ਤੇ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਭਾਈ ਖਾਲਸਾ ਨੇ ਦੱਸਿਆ ਹਰ ਸਾਲ ਗੁਰੂਦੁਆਰਾ ਬੁੰਗਾ ਬਾਬਾ ਇੰਦਰ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਬੁਗਲਿਆਵਾਲੀ ਨੇੜੇ ਹਨੂੰਮਾਨਗੜ੍ਹ ਰਾਜਿਸਥਾਨ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤੇ ਨਗਰ ਕੀਰਤਨ ਅਤੇ ਧਾਰਮਿਕ ਦੀਵਾਨ ਸਜਾਏ ਜਾਣ ਵਾਲੀ ਚਲਾਈ ਮਰਯਾਦਾ ਤਹਿਤ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਦੇ ਰੋਜ਼ ਤੋਂ ਰਖੇ ਅਖੰਡ ਪਾਠ ਸਾਹਿਬ ਦੇ ਮੱਦਭਾਗ ਦੀ ਅਰਦਾਸ ਤੋਂ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ।       ਜੋਂ ਪਿੰਡ ਬੁਗਲਿਆਵਾਲੀ ਤੋਂ ਵਖ ਵਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ ਤੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਤੋਂ ਬਾਅਦ ਲੰਗਰ ਛਕਾਏ੍ ਗਏ, ਭਾਈ ਖਾਲਸਾ ਨੇ ਦੱਸਿਆ ਕਲ ਨੂੰ ਰੱਖੇ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਜਾਬ ਤੋਂ ਆਏ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਵਲੋਂ ਹਾਜਰੀ ਲਵਾ ਕੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਕੁਰਬਾਨੀਆਂ ਭਰੇ ਸਾਕੇ ਦੇ ਨਾਲ ਨਾਲ ਆਈਆਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾਣਗੇ।        ਇਸ ਮੌਕੇ ਜਥੇਦਾਰ ਬਾਬਾ ਜਗਜੀਵਨ ਸਿੰਘ ਰਾਜਿਸਥਾਨ ਮੁੱਖ ਪ੍ਰਬੰਧਕ ਨਾਲ ਜਥੇਦਾਰ ਮੇਲਾ ਸਿੰਘ ਬੁੱਢਾ ਦਲ, ਜਥੇਦਾਰ ਗੁਰਜੰਟ ਸਿੰਘ ਮੁਕਤਸਰ ਸਾਹਿਬ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਮੋਗਾ ਤੋਂ ਹਜ਼ਾਰਾਂ ਸੰਗਤਾਂ ਹਾਜ਼ਰ ਸਨ।

 

Leave a Reply

Your email address will not be published. Required fields are marked *