ਜਲੰਧਰ। ਸਿੱਖ ਕੌਮ ਉਪਰ ਹੋਏ ਜ਼ੁਲਮ ਵਿਰੁੱਧ ਕਾਰਵਾਈਆਂ ਚ ਸ਼ਾਮਲ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭੀ ਦਸਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਸਿੱਖ ਤਾਲਮੇਲ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਦਿਆਂ ਵੱਡੀ ਗਿਣਤੀ ਵਿਚ ਪ੍ਰਫਾਰਮੇ ਭਰੇ ਗਏ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਉਚੇਚੇ ਤੌਰ ਤੇ ਹਾਜ਼ਰੀ ਭਰੀ ਗਈ। ਇਸ ਮੌਕੇ ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ,ਹਰਪਾਲ ਸਿੰਘ ਚੱਢਾ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਖ਼ਤੀ ਮੁਹਿੰਮ ਦੇ ਤਹਿਤ ਅੱਜ ਸਵੇਰ ਤੋਂ ਨਗਰ ਕੀਰਤਨ ਮੌਕੇ ਸਿਖ ਤਾਲਮੇਲ ਕਮੇਟੀ ਵਲੋਂ ਪੁਲੀ ਅਲੀ ਮੁਹੱਲਾ ਵਿਖੇ ਦਸਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਕਈ ਦਿਨ ਲਗਾਤਾਰ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ।
ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਤਾਲਮੇਲ ਕਮੇਟੀ ਨੇ ਭਰੇ ਪ੍ਰੋਫਾਰਮੇ
ਬੰਦੀ ਸਿੰਘਾਂ ਦੀ ਸਰਕਾਰਾਂ ਵਲੋਂ ਰਿਹਾਈ ਨਾ ਕਰਨੀ ਮਨੁੱਖੀ ਅਧਿਕਾਰਾਂ ਦੀ ਉਲੰਘਨਾ ਅਤੇ ਸਿੱਖਾਂ ਨਾਲ ਬੇਇਨਸਾਫ਼ੀ
टाकिंग पंजाब
ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਅਨੇਕਾਂ ਸਿੰਘ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਸਰਕਾਰਾਂ ਵਲੋਂ ਰਿਹਾਈ ਨਾ ਕਰਨੀ ਮਨੁੱਖੀ ਅਧਿਕਾਰਾਂ ਦੀ ਉਲੰਘਨਾ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਦਾ ਰਿਹਾਅ ਹੋਣਾ ਉਨ੍ਹਾਂ ਦਾ ਸਵਿਧਾਨਿਕ ਹੱਕ ਬਣਦਾ ਹੈ, ਜਦਕਿ ਦੇਸ਼ ਦੇ ਕਨੂੰਨ ਅਨੁਸਾਰ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਪਰ ਉਹ ਵੀ ਰਿਹਾਅ ਕਰ ਦਿੱਤੇ ਗਏ ਹਨ। ਬਿਲਕਿਸ ਬਾਨੋ ਦੇ ਪ੍ਰੀਵਾਰ ਦੇ ਕਾਤਲਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਪਰ ਸਿੱਖ ਬੰਦੀਆਂ ਨੂੰ ਰਿਹਾਅ ਨਾ ਕਰਕੇ ਸਿੱਖਾਂ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਨਾ ਕੀਤੀ ਜਾ ਰਹੀ ਹੈ।
ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਸਰਕਾਰਾਂ ਦੇ ਨਕਾਰਾਤਮਕ ਰਵੱਈਏ ਕਾਰਨ ਸਿੱਖ ਕੌਮ ਅੰਦਰ ਵੱਡਾ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਇਸ ਉਪਰਾਲੇ ਲਈ ਸਿੱਖ ਤਾਲਮੇਲ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਮੌਕੇ ਕੇਂਦਰ ਦੀ ਸਰਕਾਰ ਵਲੋਂ ਸਤੰਬਰ 2019 ਵਿਚ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜੋ ਅਜੇ ਤੱਕ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸਿੱਖ ਕੌਮ ਅੰਦਰ ਸਰਕਾਰਾਂ ਪ੍ਰਤੀ ਬੇਭਰੋਸਗੀ ਪੈਦਾ ਹੋ ਰਹੀ ਹੈ।
ਸਰਕਾਰਾਂ ਦੇ ਨਕਾਰਾਤਮਕ ਰਵੱਈਏ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਆਰੰਭੀ ਗਈ ਹੈ। ਇਸ ਮੁਹਿੰਮ ਦੇ ਤਹਿਤ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਵਲੋਂ ਪ੍ਰਫਾਰਮੇ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਫਾਰਮੇ ਇੱਕਠੇ ਕਰਕੇ ਲੋਕਾਂ ਦੀ ਅਵਾਜ਼ ਰਾਸ਼ਟਰਪਤੀ ਤੱਕ ਪਹੁੰਚਾਈ ਜਾਵੇਗੀ। ਇਸ ਮੌਕੇ ਮਨਿੰਦਰਪਾਲ ਸਿੰਘ ਗੁੰਬਰ, ਹਰਪ੍ਰੀਤ ਸਿੰਘ ਸੋਨੂੰ, ਵਿੱਕੀ ਸਿੰਘ ਖ਼ਾਲਸਾ, ਪ੍ਰਭਜੋਤ ਸਿੰਘ, ਰਵਿੰਦਰ ਸਿੰਘ ਸਵੀਟੀ, ਅਰਜਨ ਸਿੰਘ, ਹਰਜਿੰਦਰ ਸਿੰਘ ਪਰੂਥੀ, ਅਮਨਦੀਪ ਸਿੰਘ ਬੱਗਾ ਆਦਿ ਹਾਜ਼ਰ ਸਨ।