ਮਾਨਯੋਗ ਪਿੰ੍ਰਸੀਪਲ ਡਾ. ਜਗਰੂਪ ਸਿੰਘ ਨੇ ਕੀਤਾ ਇਸਦਾ ਸ਼ੁੱਭ ਆਰੰਬ.. ਉਨ੍ਹਾਂ ਗਰੀਬ ਤੇ ਅਪੰਗ ਬੱਚਿਆਂ ਨੂੰ ਉਚੇਰੀ ਸਿੱਖਿਆ ਦੇਣ, ਸਮਾਜਿਕ ਕੁਰੀਤੀਆਂ ਅਤੇ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ
टाकिंग पंजाब
ਜਲੰਧਰ । ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ ਵਲੌਂ ਨੌਜਵਾਨਾਂ ਨੂੰ ਹੁਨਰਮੰਦ ਬਨਾਉਣ ਵਾਲੀ ਚਲਾਈ ਜਾ ਰਹੀ ਸੀਡੀਟੀਪੀ ਸਕੀਮ ਤਹਿਤ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਲੌਂ ਆਪਣੇ ਪ੍ਰਸਾਰ ਕੇਂਦਰ ਕੈਂਟ ਬੋਰਡ ਸਕੂਲ, ਲੜਕੀਆਂ ਜਲੰਧਰ ਕੈਂਟ ਵਿਖੇ ਤਿੰਨ ਰੋਜਾ ਤਕਨੀਕੀ ਮੇਲਾ ਲਗਾਇਆ ਗਿਆ। ਇਸ ਪ੍ਰਸਾਰ ਕੇਂਦਰ ਵਿੱਖੇ ਲੜਕੀਆਂ ਵਾਸਤੇ ਅਕਾਉਟੈਂਸੀ ਦਾ ਕੌਰਸ ਚਲਾਇਆ ਜਾ ਰਿਹਾ ਹੈ, ਜਿੱਥੇ ਮਾਨਯੋਗ ਪਿੰ੍ਰਸੀਪਲ ਡਾ. ਜਗਰੂਪ ਸਿੰਘ ਨੇ ਇਸਦਾ ਸ਼ੁੱਭ ਆਰੰਬ ਕੀਤਾ। ਉਨ੍ਹਾਂ ਗਰੀਬ ਅਤੇ ਅਪੰਗ ਬੱਚਿਆਂ ਨੂੰ ਉਚੇਰੀ ਸਿੱਖਿਆ ਦੇਣ, ਸਮਾਜਿਕ ਕੁਰੀਤੀਆਂ ਅਤੇ ਨਸ਼ਿਆਂ ਤੋਂ ਬਚਣ ਦੀ ਗੱਲ ਕਰਦੇ ਹੋਏ ਆਵਾਜਾਈ ਸੰਬੰਧੀ ਅਨੁਸਾਸ਼ਿਤ ਰਹਿਣ ਦਾ ਸੁਨੇਹਾ ਦਿੱਤਾ। ਕਸ਼ਮੀਰ ਕੁਮਾਰ, ਇੰਟ੍ਰਨਲ ਕੁਆਰਡੀਨੇਟਰ ਵਲੋਂ ਤਕਨੀਕੀ ਤੇ ਕਿੱਤਾ ਮੁੱਖੀ ਸਿੱਖਿਆ ਨਾਲ ਬੱਚਿਆਂ ਨੂੰ ਜੋੜਨ ਦੀ ਗੱਲ ਕੀਤੀ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੂਰਜੀ-ਊਰਜਾ ਨਾਲ ਚੱਲਣ ਵਾਲੇ ਉਪਕਰਨਾਂ ਦੀ ਵਰਤੋਂ ਅਤੇ ਬਾਯੋ-ਊਰਜਾ ਨੂੰ ਅਪਣਾਉਣ ਦੀ ਨਸੀਹਤ ਕੀਤੀ ਗਈ ਤਾਂ ਕਿ ਘੱਟ ਤੋਂ ਘੱਟ ਰਵਾਇਤੀ ਊਰਜਾ ਵਰਤਨ ਨਾਲ ਜਿੱਥੇ ਸਾਡਾ ਆਰਥਿਕ ਬੋਝ ਘਟੇਗਾ ਓਥੇ ਵਾਤਾਵਰਨ ਨੂੰ ਸਵੱਛ ਰੱਖਣ ਵਿੱਚ ਵੀ ਮੱਦਦ ਮਿਲੇਗੀ। ਮੇਲੇ ਦੌਰਾਨ ਮੈਡਮ ਨੇਹਾ (ਸੀਡੀ ਕੰਸਲਟੈਂਟ ਨੇ ਨਸ਼ਿਆਂ ਅਤੇ ਉਸ ਦੇ ਬੁਰੇ ਪ੍ਰਭਾਵਾਂ ਤੇ ਵਿਸਥਾਰ ਪੂਰਵਕ ਚਾਨਣਾਂ ਪਾਉਦੇਂ ਹੋਏ ਲੜਕੀਆਂ ਨੂੰ ਇਨ੍ਹਾਂ ਦਾ ਤਿਆਗ ਕਰਨ ਲਈ ਬੇਨਤੀ ਕੀਤੀ। ਵਾਤਾਵਰਣ ਨੂੰ ਬਚਾਉਣ ਲਈ ਬੱਚਿਆਂ ਨੇ ਪੋਂਦੇ ਲਗਾਏੇ ਅਤੇ ੳੇੁਨ੍ਹਾਂ ਦੀ ਸਾਂਭ-ਸੰਭਾਲ ਦਾ ਅਹਿਦ ਕੀਤਾ। ਉਨ੍ਹਾਂ “ਨਾਰੀ ਸ਼ਕਤੀ” ਸਬੰਧੀ ਸੈਮੀਨਾਰ ਵਿੱਚ ਹਿੱਸਾ ਲਿਆ। ਬੱਚਿਆ ਨੂੰ ਸਿਹਤਮੰਦ ਰਹਿਣ ਅਤੇ ਆਪਣਾ ਭਵਿੱਖ ਉਜਵਲ ਬਣਾਉਣ ਲਈ ਪ੍ਰੇਰਿਆ ਗਿਆ। ਇਸ ਮੋਕੇ ਪ੍ਰਿੰਸੀਪਲ ਸ਼੍ਰੀਮਤੀ ਗੁਰਪਿੰਦਰ ਕੌਰ ਨੇ ਕੋਰਸ ਪੁਰਾ ਕਰਨ ਵਾਲੀਆ 38 ਵਿੱਦਿਆਰਥਣਾਂ ਨੂੰ ਸਰਟੀਫ਼ਿਕੇਟ ਵੰਡੇ ਤਾਂਕਿ ਉਹ ਰੋਜਗਾਰ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜ ਸਕਣ। ਪ੍ਰਸਾਰ ਕੇਦਰ ਵਲੋਂ ਮੈਡਮ ਪੂਨਮ ਪਾਠਕ, ਗਗਨਦੀਪ ਕੌਰ, ਅਤੇ ਸੋਨਲਜੀਤ ਕੌਰ ਸ਼ਾਮਿਲ ਸਨ। ਪ੍ਰਿੰਸੀਪਲ ਸ਼੍ਰੀਮਤੀ ਗੁਰਪਿੰਦਰ ਕੌਰ ਨੇ ਅੰਤ ਵਿੱਚ ਸਾਰੇ ਹਾਜ਼ਰ ਮਹਿਮਾਨਾਂ ਅਤੇ ਸਹਿਯੋਗੀਆਂ ਨੂੰ ਸਨਮਾਨ ਚਿੰਨ ਦਿੰਦੇ ਹੋਏ ਤਹਿ ਦਿਲ ਤੋਂ ਧੰਨਵਾਦ ਕੀਤਾ। ਮੈਡਮ ਗਗਨਦੀਪ ਕੌਰ, ਅਤੇ ਸੋਨਲਜੀਤ ਨੇ ਸਟੇਜ ਦਾ ਬਾਖੁਬੀ ਸੰਚਾਲਨ ਕੀਤਾ। ਇਹ ਮੇਲਾ ਸਭਨਾਂ ਦੇ ਦਿਲਾਂ ਤੇ ਅਮਿੱਟ ਛਾਪ ਛੱਡ ਗਿਆ।