“ਆਪਸੀ ਫੁੱਟ” ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਅੜਿਕਾ :- ਸਿੱਖ ਤਾਲਮੇਲ ਕਮੇਟੀ

आज की ताजा खबर धर्म
ਕਿਹਾ, ਅਸੀਂ ਸਮੁੱਚੀਆਂ ਜਥੇਬੰਦੀਆਂ ਦੇ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਮਤਭੇਦ ਖਤਮ ਕਰਨ ਦੀਕਰਦੇ ਹਾਂ ਅਪੀਲ 
टाकिंग पंजाब
ਜਲੰਧਰ । ਆਪਣੀ ਸਜ਼ਾ ਤੋਂ ਵੱਧ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖ-ਵੱਖ ਜਥੇਬੰਦੀਆਂ ਆਪਣੇ ਤੌਰ ਤੇ ਯਤਨ ਕਰ ਰਹੀਆਂ ਹਨ, ਜਿਨਾਂ ਵਿੱਚ ਕੋਮੀ ਇਨਸਾਫ ਮੋਰਚਾ ਚੰਡੀਗੜ੍ਹ ਦੀਆਂ ਬਰੂਹਾਂ ਤੇ ਲੱਗਾ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਸਖਤੀ ਮੁਹਿੰਮ ਰਾਹੀ ਅਪਨੇ ਯਤਨ ਕਰ ਰਹੀ ਹੈ। ਜਿਲਾ ਵਾਰ ਵੱਖ-ਵੱਖ ਜਥੇਬੰਦੀਆਂ ਸਮੇਂ ਸਮੇਂ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਕੱਢਦੀਆਂ ਰਹਿੰਦੀਆਂ ਹਨ, ਧਾਰਮਿਕ ਅਤੇ ਰਾਜਨੀਤਕ ਪਾਰਟੀਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਦਮ ਚੁਕ ਰਹੇ ਹਨ।
   ਪਰ ਸਾਡੀਆਂ ਮੰਗਾਂ ਨੂੰ ਬੂਰ ਨਹੀਂ ਪੈ ਰਿਹਾ ਹੈ, ਇਸ ਮਸਲੇ ਤੇ ਸਭ ਨੂੰ ਸੋਚਣਾ ਪਵੇਗਾ ਤਾਂ ਹੀ ਕੋਈ ਨਤੀਜਾ ਨਿਕਲੇਗਾ। ਸਿੱਖ ਤਾਲਮੇਲ ਕਮੇਟੀ ਦੇ ਆਗੂ ਸ. ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਵਿੱਕੀ  ਸਿੰਘ ਖਾਲਸਾ, ਗੁਰਦੀਪ ਸਿੰਘ ਲੱਕੀ ਤੇ ਗੁਰਵਿੰਦਰ ਸਿੰਘ ਸਿਧੁਜ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਦਿਲੀ ਦੀਆਂ ਬਰੂਹਾਂ ਤੇ ਲੱਗੇ ਕਿਸਾਨੀ ਮੋਰਚੇ ਵਿਚ ਆਪਣੀ ਜਿੱਤ ਪ੍ਰਾਪਤ ਤਾਹੀ ਕੀਤੀ ਸੀ, ਕਿਉਂਕਿ ਉਨ੍ਹਾਂ ਦੀ ਆਪਸੀ ਏਕਤਾ ਲਈ ਕੇਂਦਰ ਸਰਕਾਰ ਨੂੰ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕਰ ਦਿੱਤਾ ਸੀ।
   ਪਰ ਸਿੱਖ ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਤਾਂ ਨਹੀਂ ਪੈ ਰਿਹਾ, ਕਿਉਂਕਿ ਅਸੀ ਸਾਂਝੇ ਤੌਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਕੱਠੇ ਹੋਣ ਨੂੰ ਤਿਆਰ ਨਹੀਂ ਹਾਂ, ਸਾਡਾ ਕੰਮ ਸਿਰਫ਼ ਇਕ ਦੂਜੇ ਦੀ ਨਿੰਦਿਆ ਕਰਨਾ ਹੀ ਰਹਿ ਗਿਆ ਹੈ। ਅਸੀਂ ਸਮੁੱਚੀਆਂ ਜਥੇਬੰਦੀਆਂ ਦੇ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਮਤਭੇਦ ਖਤਮ ਕਰਨ ਦੀ ਅਪੀਲ ਕਰਦੇ ਹਾਂ, ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਕੰਮ ਲਈ ਪਹਿਲ ਕਦਮੀ ਕਰਨ ਦੀ ਵੀ ਬੇਨਤੀ ਕਰਦੇ ਹਾਂ।
   ਇਸ ਮੋਕੇ ਤੇ ਰਣਜੀਤ ਸਿੰਘ ਗੋਲਡੀ, ਹਰਵਿੰਦਰ ਸਿੰਘ ਚਿਟਕਾਰਾ, ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਪਲਵਿੰਦਰ ਸਿੰਘ ਬਾਬਾ, ਲਖਬੀਰ ਸਿੰਘ ਲਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਪਰਮਿੰਦਰ ਸਿੰਘ ਟੱਕਰ, ਅਮਨਦੀਪ ਸਿੰਘ ਬੱਗਾ, ਪ੍ਰਬਜੋਤ ਸਿੰਘ ਖਾਲਸਾ, ਜਤਿੰਦਰ ਸਿੰਘ ਕੋਹਲੀ, ਸਰਬਜੀਤ ਸਿੰਘ ਕਾਲੜਾ, ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ, ਬਲਜੀਤ ਸਿੰਘ ਸੰਟੀ ਨੀਲਾ ਮਹਿਲ, ਸਵਰਨ ਸਿੰਘ ਚੱਢਾ, ਰਾਜਪਾਲ ਸਿੰਘ, ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

Leave a Reply

Your email address will not be published. Required fields are marked *