ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਅਜੇ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਾਕੇ ਵਧਾਇਆ ਸਿੱਖ ਕੌਮ ਦਾ ਮਾਣ – ਤਜਿੰਦਰ ਸਿੰਘ ਪਰਦੇਸੀ
टाकिंग पंजाब
ਜਲੰਧਰ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵਲੋ ਜਲੰਧਰ ਜਿਲੇ ਨਾ ਸੰਬੰਧਿਤ ਇਕ ਗੁਰਸਿੱਖ ਅਜੇ ਸਿੰਘ ਬੰਗਾ ਜੋ ਕਿ ਮਾਸਟਰ ਕਾਰਡ ਦੇ सीईओ ਹਨ ਅਤੇ ਜਿਨਾਂ ਨੂੰ 2016 ਵਿੱਚ ਪਦਮਸ੍ਰੀ ਵੀ ਮਿਲ ਚੁਕਿਆਂ ਹੈ, ਉਹਨਾਂ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਨਾਲ ਸਮੂਚੀ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਨਾਲ ਹਰ ਸਿੱਖ ਆਪਣੇ ਆਪ ਨੂੰ ਗੌਰਵਮਈ ਮਹਿਸੂਸ ਕਰ ਰਹੇ ਹਨ। ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਵੱਲੋ ਆਪਣੇ ਦਫ਼ਤਰ ਪੁਲੀ ਅਲੀ ਮੁਹੱਲੇ ਵਿਖੇ ਮਿਠਾਈ ਵੰਡ ਕੇ ਸਾਰੇ ਮੈਂਬਰਾਂ ਨੇ ਇਕ ਦੂਜੇ ਨੂੰ ਵਧਾਈਆ ਦਿਤੀਆਂ।
ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਹਰਪਾਲ ਸਿੰਘ ਚੱਢਾ, ਵਿੱਕੀ ਸਿੰਘ ਖਾਲਸਾ, ਗੁਰਵਿੰਦਰ ਸਿੰਘ ਸਿਧੂ ਤੇ ਗੁਰਦੀਪ ਸਿੰਘ ਲੱਕੀ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਰਦਾਰ ਮਨਮੋਹਣ ਸਿੰਘ ਨੇ ਆਪਣੀ ਯੋਗਤਾ ਦੇ ਨਾਲ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ, ਤੇ ਵਿਸ਼ਵ ਭਰ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ। ਉਸੇ ਤਰ੍ਹਾਂ ਸਰਦਾਰ ਅਜੇ ਸਿੰਘ ਬੰਗਾ ਵੀ ਆਪਣੀ ਯੋਗਤਾ ਨਾਲ ਇਸ ਮੁਕਾਮ ਤੇ ਪਹੁੰਚੇ ਹਨ। ਜੋ ਬਾਈਡੇਨ ਜੋ ਕਿ ਅਮਰੀਕਾ ਦੇ ਰਾਸ਼ਟਰਪਤੀ ਹਨ, ਉਨ੍ਹਾਂ ਵੱਲੋਂ ਅਜੇ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਾਕੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਅਸੀਂ ਉਮੀਦ ਕਰਦੇ ਹਾਂ ਸਰਦਾਰ ਬੰਗਾ ਤੋਂ ਪ੍ਰੇਰਨਾ ਲੈ ਕੇ ਹੋਰ ਵੀ ਸਿੱਖ ਅੱਗੇ ਵਧਣਗੇ, ਸਾਰੇ ਸੰਸਾਰ ਵਿੱਚ ਸਿੱਖ ਕੌਮ ਦਾ ਹੋਰ ਮਾਣ ਵਧਾਉਂਣਗੇ। ਇਥੇ ਇਹ ਦਸਣਾ ਵੀ ਵਰਣਨਯੋਗ ਹੈ ਕਿ ਸਰਦਾਰ ਬੰਗਾ ਪੂਰੀ ਤਰਾਂ ਸਾਬਤ ਸੂਰਤ ਸਿੱਖ ਹਨ। ਇਸ ਤੋਂ ਇਹ ਪ੍ਰੇਰਨਾ ਵੀ ਮਿਲਦੀ ਹੈ ਕਿ ਸਿੱਖ ਪੂਰਨ ਰੂਪ ਸਿੱਖ ਰਹਿਕੇ ਉਚੇ ਮੁਕਾਮ ਹਾਸਲ ਕਰ ਸਕਦੇ ਹਨ। ਇਸ ਮੌਕੇ ਰਣਜੀਤ ਸਿੰਘ ਗੋਲਡੀ, ਹਰਵਿੰਦਰ ਸਿੰਘ ਚਿਟਕਾਰਾ, ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਪਲਵਿੰਦਰ ਸਿੰਘ ਬਾਬਾ, ਲਖਬੀਰ ਸਿੰਘ ਲਕੀ ਹਾਜਰ ਸਨ। ਇਸ ਮੌਕੇ ਗੁੁਰਦੀਪ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਪਰਮਿੰਦਰ ਸਿੰਘ ਟੱਕਰ, ਅਮਨਦੀਪ ਸਿੰਘ ਬੱਗਾ, ਪ੍ਰਬਜੋਤ ਸਿੰਘ ਖਾਲਸਾ, ਜਤਿੰਦਰ ਸਿੰਘ ਕੋਹਲੀ, ਸਰਬਜੀਤ ਸਿੰਘ ਕਾਲੜਾ, ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ, ਬਲਜੀਤ ਸਿੰਘ ਸੰਟੀ ਨੀਲਾ ਮਹਿਲ, ਸਵਰਨ ਸਿੰਘ ਚੱਢਾ, ਰਾਜਪਾਲ ਸਿੰਘ, ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।