India No.1 News Portal
ਸਿੱਖ ਤਾਲਮੇਲ ਕਮੇਟੀ ਵੱਲੋਂ ਸੰਗਤਾਂ ਲਈ ਲਗਾਏ ਗਏ ਫਰੂਟ ਦੇ ਲੰਗਰ
ਇਸ ਮੌਕੇ ਸਿੱਖ ਤਾਲਮੇਲ ਕਮੇਟੀ ਵੱਲੋਂ ਵੀ ਸਾਈਦਾਸ ਸਕੂਲ ਦੇ ਬਾਹਰ ਪੰਡਾਲ ਲਗਾ ਕੇ ਇਸ ਵਹੀਰ ਦਾ ਸਵਾਗਤ ਫੁੱਲਾਂ ਦੀ ਵਰਖਾ ਨਾਲ ਕੀਤਾ ਅਤੇ ਫਰੂਟ ਦੇ ਲੰਗਰ ਵੀ ਲਗਾਏ ਗਏ, ਇੱਥੇ ਕਵੀਸ਼ਰੀ ਜੱਥੇ ਵੱਲੋਂ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਕਮੇਟੀ ਤੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਤਜਿੰਦਰ ਸਿੰਘ ਸੰਤ ਨਗਰ(ਮੀਡੀਆ ਇੰਚਾਰਜ), ਗੁਰਵਿੰਦਰ ਸਿੰਘ ਸਿੱਧੂ ਨੇ ਕਿਹਾ। ਕੀ ਇਹੋ ਜਿਹੀਆਂ ਸ਼ਤਾਬਦੀਆਂ ਬੜੇ ਹੀ ਕਰਮਾਂ ਨਾਲ ਨਸੀਬ ਹੁੰਦੀਆਂ ਹਨ।
ਇਸ ਲਈ ਇਨਾ ਸ਼ਤਾਬਦੀਆਂ ਨੂੰ ਮਨਾਉਣ ਲਈ ਸਮੁੱਚੀਆਂ ਸਿੰਘ ਸਭਾਵਾਂ ਨੂੰ ਵੱਡੇ ਪੱਧਰ ਤੇ ਪ੍ਰੋਗਰਾਮ ਉਲੀਕਣੇ ਚਾਹੀਦੇ ਹਨ। ਤਾਂ ਜੋ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ ਜਾ ਸਕੇ। ਇਸ ਮੌਕੇ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਹਿਲ ਕਦਮੀ ਕਰਦਿਆਂ ਪੰਜ ਪਿਆਰਿਆਂ ਨੂੰ ਨੀਲੇ ਰੰਗ ਦੇ ਸਰੋਪਿਆ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਪੋਪਲੀ, ਗੁਰਵਿੰਦਰ ਸਿੰਘ ਨਾਗੀ, ਸੰਨੀ ਸਿੰਘ ਉਬਰਾਏ , ਹਰਜੋਤ ਸਿੰਘ ਲੱਕੀ, ਗੁਰਦੀਪ ਸਿੰਘ ਕਾਲੀਆ ਕਲੋਨੀ , ਹਰਸਿਮਰਨ ਸਿੰਘ ਪ੍ਰਿੰਸ, ਗੁਰਨਾਮ ਸਿੰਘ, ਨਰੰਗੀ ਬੋਬੀ ਬਹਲ, ਜਤਿੰਦਰ ਸਿੰਘ ਸੋਨੂ, ਅਮਰਜੀਤ ਸਿੰਘ, ਚਰਨਜੀਤ ਸਿੰਘ ਹਰਪ੍ਰੀਤ ਸਿੰਘ ਸੋਨੂ ,ਮਨਵਿੰਦਰ ਸਿੰਘ ਭਾਟੀਆ , ਜਤਿੰਦਰ ਸਿੰਘ ਸੋਨੂ ,ਬਬਜੋਤ ਸਿੰਘ ,ਗੁਰਨਾਮ ਸਿੰਘ ,ਪਰਮਵੀਰ ਸਿੰਘ ਆਦੀ ਹਾਜ਼ਰ ਸਨ।

Website Design and Developed by OJSS IT Consultancy, +91 7889260252,www.ojssindia.in