India No.1 News Portal
ਸ਼ਾਮਿਲ ਹੋਣ ਤੇ ਕਮੇਟੀ ਮੈਂਬਰਾਂ ਵੱਲੋਂ ਗੁਰੂ ਮਹਾਰਾਜ ਜੀ ਦੀ ਬਖਸ਼ਿਸ਼ ਸਿਰੋਪਾਓ ਅਤੇ ਦੁਸ਼ਾਲੇ ਪਾ ਕੇ ਕੀਤਾ ਗਿਆ ਸਵਾਗਤ
ਅਸੀਂ ਵੀ ਸਿੱਖ ਸਮਾਜ ਲਈ ਗੁਰੂ ਰਾਮਦਾਸ ਸੇਵਕ ਜਥੇ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੇ ਨਾਲ ਨਾਲ ਸਿੱਖ ਤਾਲਮੇਲ ਕਮੇਟੀ ਰਾਹੀਂ ਵੀ ਸੇਵਾ ਕਰਨਾ ਚਾਹੁੰਦੇ ਹਾਂ ਇਸਲਈ ਸਿੱਖ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਹੋ ਰਿਹਾ ਹਾਂ। ਸ਼ਾਮਿਲ ਹੋਣ ਤੇ ਕਮੇਟੀ ਮੈਂਬਰਾਂ ਵੱਲੋਂ ਗੁਰੂ ਮਹਾਰਾਜ ਜੀ ਦੀ ਬਖਸ਼ਿਸ਼ ਸਿਰੋਪਾਓ ਅਤੇ ਦੁਸ਼ਾਲੇ ਪਾ ਕੇ ਸਵਾਗਤ ਕੀਤਾ ਗਿਆ। ਇਸ ਸਮੇਂ ਉਹਨਾਂ ਨਾਲ ਰਿਪੂਦਮਨ ਸਿੰਘ ਅਤੇ ਗੁਰਦੀਪ ਸਿੰਘ ਚੱਕੀ ਵਾਲੇ ਵੀ ਹਾਜ਼ਰ ਸਨ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਮੈਂਬਰਾਂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ ਕਾਲੀਆ ਕਲੋਨੀ, ਤਜਿੰਦਰ ਸਿੰਘ ਸੰਤ ਨਗਰ ਵਲੋ ਮਨਜੀਤ ਸਿੰਘ ਜੋਲੀ ਦਾ ਸਿੱਖ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਹੋਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਬਾਕੀ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰਕੇ ਸਿੱਖ ਤਾਲਮੇਲ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ।
ਉਹਨਾਂ ਕਿਹਾ ਮਨਜੀਤ ਸਿੰਘ ਜੋਲੀ ਦੀ ਤਰ੍ਹਾਂ ਹੋਰ ਵੀ ਸਿੱਖੀ ਨਾਲ ਦਰਦ ਰੱਖਣ ਵਾਲਿਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋਣ ਦੀ ਲੋੜ ਹੈ ਤਾਂ ਜੋ ਸਿੱਖੀ ਸਰੂਪ ਸਿੱਖੀ ਪਹਿਰਾਵੇ ਤੇ ਹੋ ਰਹੇ ਚਤਰਫਾ ਹਮਲਿਆਂ ਦਾ ਇਕੱਠੇ ਹੋ ਕੇ ਸਾਹਮਣਾ ਕੀਤਾ ਜਾ ਸਕੇ। ਮੌਜੂਦਾ ਦੌਰ ਵਿੱਚ ਸਾਂਝੀ ਤਾਕਤ ਨਾਲ ਹੀ ਅਸੀਂ ਸਿੱਖ ਕੌਮ ਦੀ ਚੜਦੀ ਕਲਾ ਲਈ ਕੰਮ ਕਰ ਸਕਦੇ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਲਵਿੰਦਰ ਸਿੰਘ ਬਾਬਾ, ਹਰਵਿੰਦਰ ਸਿੰਘ ਚਿੱਟਕਾਰਾ, ਲਖਵੀਰ ਸਿੰਘ ਲੱਕੀ ,ਹਰਸਿਮਰਨ ਸਿੰਘ ਪ੍ਰਿੰਸ, ਹਰਜੀਤ ਸਿੰਘ ਬਾਬਾ ,ਹਰਪ੍ਰੀਤ ਸਿੰਘ ਸੋਨੂ, ਅਭਿਸ਼ੇਕ ਸਿੰਘ, ਹਰਜਿੰਦਰ ਸਿੰਘ ਪਰੂਥੀ ਆਦਿ ਹਾਜ਼ਰ ਸਨ।

Website Design and Developed by OJSS IT Consultancy, +91 7889260252,www.ojssindia.in