India No.1 News Portal
ਭਾਈ ਸਿਮਰਪ੍ਰੀਤ ਸਿੰਘ ਨੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ
ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਨੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਦੁੱਧ ਦੇ ਲੰਗਰ ਲਗਾਏ ਗਏ। ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਮਿਗਲਾਨੀ ਵੱਲੋਂ ਨਿਭਾਈ ਗਈ। ਇਸ ਮੌਕੇ ਰਜਿੰਦਰ ਸਿੰਘ ਮਿਗਲਾਨੀ ਤੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨੀਟੂ ਨੇ ਕਿਹਾ ਜਿੱਥੇ ਅਸੀਂ ਇਸ ਦਿਨ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸਿਜਦਾ ਕਰਦੇ ਹਾਂ।
ਉੱਥੇ ਮੋਤੀ ਰਾਮ ਮਹਿਰਾ, ਭਾਈ ਕੁਮਾ ਮਾਸ਼ਕੀ, ਬੀਬੀ ਲਕਸ਼ਮੀ ਬ੍ਰਾਹਮਣੀ, ਭਾਈ ਨਿਹੰਗ ਖਾਨ, ਉਸ ਦੀ ਬੇਟੀ ਮੁਮਤਾਜ,ਭਾਈ ਗਨੀ ਖਾਨ, ਭਾਈ ਨਬੀ ਖਾਨ, ਦੀਵਾਨ ਟੋਡਰਮਲ ਨਵਾਬ ਸ਼ੇਰ ਮੁਹੰਮਦ ਖਾਂ ਦੀਆਂ ਕੌਮ ਪ੍ਰਤੀ ਦਿੱਤੀਆਂ ਘਾਲਨਾਵਾਂ ਨੂੰ ਵੀ ਭੁੱਲਿਆ ਨਹੀਂ ਜਾ ਸਕਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ, ਗੁਰਵਿੰਦਰ ਸਿੰਘ ਮੰਨਾ, ਅਮਰਜੀਤ ਸਿੰਘ ਗੁਰਦੇਵ ਨਗਰ, ਹਰਜਿੰਦਰ ਸਿੰਘ ਕੁਕੀ, ਹਰਮਨਜੋਤ ਸਿੰਘ, ਹਰਪ੍ਰੀਤ ਸਿੰਘ ਸੋਨੂ, ਕੁਲਦੀਪ ਸਿੰਘ, ਰਵਿੰਦਰ ਸਿੰਘ ਸਾਮਨ ਨਗਰ, ਸਤਬੀਰ ਸਿੰਘ, ਅਮਰੀਕ ਸਿੰਘ ਬਠਲਾ, ਨਵਦੀਪ ਕੌਰ, ਰਜਿੰਦਰ ਕੌਰ, ਸੁਰਜੀਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਲਖਵਿੰਦਰ ਕੌਰ, ਹਰਲੀਨ ਕੌਰ, ਕਮਲਦੀਪ ਕੌਰ ਆਦਿ ਹਾਜ਼ਰ ਸਨ।

Website Design and Developed by OJSS IT Consultancy, +91 7889260252,www.ojssindia.in