Skip to content
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਾਸਤੇ ਕੀਤਾ ਪ੍ਰੇਰਿਤ
टाकिंग पंजाब
जालंधर। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਮੇਹਰ ਚੰਦ ਪੌਲੀਟੈਕਨਿਕ ਦੇ ਰੈਡ ਰਿਬਨ ਕੱਲਬ ਵੱਲੋਂ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਫਾਰਮੇਸੀ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਰੈਲੀ ਨੂੰ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਰੈਲੀ ਦੀ ਅਗਵਾਈ ਰੈਡ ਰਿਬਨ ਕੱਲਬ ਦੇ ਪ੍ਰਧਾਨ ਪ੍ਰੋਫੈਸਰ ਸੰਦੀਪ ਕੁਮਾਰ, ਮੇਜਰ ਪੰਕਜ ਗੁਪਤਾ, ਪ੍ਰੋਫੈਸਰ ਸਵਿਤਾ ਕੁਮਾਰੀ ਅਤੇ ਪ੍ਰੋਫੈਸਰ ਅਭਿਸ਼ੇਕ ਸ਼ਰਮਾ ਨੇ ਕੀਤੀ।
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕਿਹਾ ਕਿ ਵਿਦਿਆਰਥੀ ਸਾਡਾ ਭਵਿੱਖ ਹਨ। ਉਨਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਾਸਤੇ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਵਿਦਿਆਰਥੀ ਸਾਡੇ ਅੰਬੈਸਡਰ ਹਨ। ਏਹ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਰੈਲੀ ਦੌਰਾਨ ਵਿਦਿਆਰਥੀਆਂ ਨੇ ਅਹਿਮ ਉਤਸ਼ਾਹ ਦਿਖਾਇਆ। ਵਿਦਿਆਰਥੀਆਂ ਨੇ ਨਸ਼ਿਆਂ ਪ੍ਰਤੀ ਜਾਗਰੂਕ ਕਰਣ ਲਈ ਬੈਨਰ, ਇਸ਼ਤਿਹਾਰ ਆਦਿ ਦਾ ਸਹਾਰਾ ਲਿਆ। ਇਸ ਮੌਕੇ ਤੇ ਉਨਾਂ ਨੇ ਨਸ਼ਿਆਂ ਦੇ ਖਾਤਮੇ ਦਾ ਸੰਕਲਪ ਲਿਆ।

Website Design and Developed by OJSS IT Consultancy, +91 7889260252,www.ojssindia.in