news-portal domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in C:\inetpub\vhosts\cavarunsharma.in\talkingpunjab.in\wp-includes\functions.php on line 6131India No.1 News Portal
ਆਗੂਆਂ ਨੇ ਕਿਹਾ, ਇਸ ਮਸਲੇ ਦੇ ਹੱਲ ਲਈ ਪੱਕੇ ਤੌਰ ਤੇ ਕਰਨਾ ਚਾਹੀਦਾ ਹੈ ਉਪਰਾਲਾ
ਇਹ ਅਧਿਕਾਰ ਭਾਰਤੀ ਸੰਵਿਧਾਨ ਹਰ ਸਿੱਖ ਨੂੰ ਦਿੰਦਾ ਹੈਂ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ ਕਾਲੀਆ ਕਾਲੋਨੀ ਅਤੇ ਹਰਵਿੰਦਰ ਸਿੰਘ ਚਿਟਕਾਰਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਬਾਰ ਬਾਰ ਵੱਖ ਵੱਖ ਪ੍ਰੀਖਿਆਵਾਂ ਵਿੱਚ ਸਿੱਖ ਵਿਦਿਆਰਥੀਆਂ ਨੂੰ ਰੋਕਣਾ ਸਾਡੇ ਸੰਵਿਧਾਨਿਕ ਹੱਕ ਦੀ ਉਲੰਘਣਾ ਹੈ ਜੌ ਕਿਸੇ ਕ਼ੀਮਤ ਤੇ ਵੀ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਓਹਨਾ ਕਿਹਾ ਕਿ ਜਿਹੜੇ ਲੋਕ ਇਸ ਤਰ੍ਹਾਂ ਦੀ ਹਰਕਤ ਕਰਦੇ ਹਨ ਓਹਨਾ ਨੂੰ ਮਿਸਾਲੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਜੌ ਦੁਬਾਰਾ ਕੋਈ ਵੀ ਸਾਡੇ ਸੰਵਿਧਾਨਿਕ ਹੱਕ ਤੇ ਡਾਕਾ ਨਾ ਮਰ ਸਕੇ।
ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਕਿ ਸਿੱਖ ਕੌਮ ਨੂੰ ਬਾਰ ਬਾਰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮਸਲੇ ਦੇ ਹੱਲ ਲਈ ਪੱਕੇ ਤੌਰ ਤੇ ਉਪਰਾਲਾ ਕਰਨਾ ਚਾਹੀਦਾ ਹੈ ਤਾਂ ਜੌ ਦੁਬਾਰਾ ਕਿਸੇ ਸਿੱਖ ਵਿਦਿਆਰਥੀ ਨੂੰ ਦੁਬਾਰਾ ਕੋਈ ਸਮੱਸਿਆ ਨਾ ਆਵੇ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਭਜੋਤ ਸਿੰਘ ਖਾਲਸਾ, ਹਰਪਾਲ ਸਿੰਘ ਪਾਲੀ ਚੱਢਾ, ਹਰਪ੍ਰੀਤ ਸਿੰਘ ਸੋਨੂ, ਅਵਨੀਤ ਸਿੰਘ ਹਾਜਰ ਸਨ।

Website Design and Developed by OJSS IT Consultancy, +91 7889260252,www.ojssindia.in