ਮੇਹਰ ਚੰਦ ਪੋਲਿਟੈਕਨਿਕ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਸ਼ਾਟ ਪੁਟ ਵਿੱਚ ਜਿੱਤਿਆ ਚਾਂਦੀ ਦਾ ਤਮਗਾ

आज की ताजा खबर शिक्षा
Spread the love

टाकिंग पंजाब

जालंधर। ਮੇਹਰ ਚੰਦ ਪਾਲੀਟੈਕਨਿਕ ਕਾਲਜ, ਜਲੰਧਰ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਸਰਪ੍ਰਸਤੀ ਹੇਠ ਕਾਲਜ ਦੇ ਵਿਦਿਆਰਥੀਆਂ ਨੇ P.T.I.S. ਐਥਲੈਟਿਕ ਮੀਟ 2025-26 ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਹ ਮੀਟ C.T. ਕਾਲਜ, ਸ਼ਾਹਪੁਰ ਵਿਖੇ 6 ਅਤੇ 7 ਅਪ੍ਰੈਲ 2026 ਨੂੰ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਖਿਡਾਰੀਆਂ ਨੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਤੇ ਡਿਪਟੀ ਸਪੋਰਟਸ ਪ੍ਰੈਜ਼ੀਡੈਂਟ ਗਗਨਦੀਪ ਨੇ ਵਿਦਿਆਰਥੀਆਂ ਦੇ ਨਾਲ ਰਹਿੰਦੇ ਹੋਏ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਅਤੇ ਪੂਰਾ ਮਾਰਗਦਰਸ਼ਨ ਦਿੱਤਾ।        ਵਿਦਿਆਰਥੀਆਂ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੋਸ਼ਨ ਕੀਤਾ। ਇਸ ਐਥਲੈਟਿਕ ਮੀਟ ਦੌਰਾਨ ਆਟੋਮੋਬਾਈਲ ਬ੍ਰਾਂਚ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਾਟ ਪੁਟ ਵਿੱਚ ਚਾਂਦੀ ਦਾ ਤਮਗਾ ਜਿੱਤਿਆ, ਜੋ ਕਿ ਕਾਲਜ ਲਈ ਮਾਣ ਦੀ ਗੱਲ ਹੈ। ਸਪੋਰਟਸ ਪ੍ਰੈਜ਼ੀਡੈਂਟ ਵਿਕਰਮਜੀਤ ਸਿੰਘ ਸੰਘੋਤਰਾ ਨੇ ਇਸ ਉਪਲਬਧੀ ਲਈ ਸਾਰੇ ਖਿਡਾਰੀਆਂ ਅਤੇ ਟੀਮ ਇੰਚਾਰਜ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਯਤਨ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਆਸ਼ਾ ਜਤਾਈ ਕਿ ਭਵਿੱਖ ਵਿੱਚ ਵੀ ਵਿਦਿਆਰਥੀ ਇਸੇ ਤਰ੍ਹਾਂ ਕਾਮਯਾਬੀਆਂ ਹਾਸਲ ਕਰਦੇ ਰਹਿਣਗੇ।

Leave a Reply

Your email address will not be published. Required fields are marked *